Now Reading
ਪਿੰਡ ਕਿਲ੍ਹਾ ਰਾਏਪੁਰ ਵਿੱਚ ਅੱਜ ਵੀ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮ ਸੰਯੁਕਤ ਕਿਸਾਨ ਮੋਰਚੇ ਨੇ ਮੋੜੇ ਵਾਪਸ

ਪਿੰਡ ਕਿਲ੍ਹਾ ਰਾਏਪੁਰ ਵਿੱਚ ਅੱਜ ਵੀ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮ ਸੰਯੁਕਤ ਕਿਸਾਨ ਮੋਰਚੇ ਨੇ ਮੋੜੇ ਵਾਪਸ

ਡੇਹਲੋਂ, 1 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਫਿਰ ਪਿੰਡ ਕਿਲ੍ਹਾ ਰਾਏਪੁਰ ਵਿੱਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਲੋਕਾਂ ਦੇ ਗੱਸੇ ਦਾ ਸ਼ਿਕਾਰ ਹੋਣਾ ਪਿਆ। ਅੱਜ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਆਗੂਆਂ ਪੰਚ ਸੁਖਜੀਤ ਸਿੰਘ, ਰਾਜਵੀਰ ਸਿੰਘ, ਮੋਹਣਜੀਤ ਸਿੰਘ ਨੇ ਪਾਵਰਕੌਮ ਦੇ ਮੁਲਾਜ਼ਮ ਨੂੰ ਘੇਰ ਕੇ ਚਿਪ ਵਾਲੇ ਮੀਟਰ ਲਾਉਣ ਤੋਂ ਰੋਕ ਦਿੱਤਾ। ਇਸ ਮੌਕੇ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਤੇ ਪਾਵਰਕੌਮ ਮਿਲ ਕੇ ਕਿਸਾਨ ਅੰਦੋਲਨ ਨੂੰ ਡਾਹ ਲਾਉਣ ਲਈ ਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਚਿਪ ਵਾਲੇ ਮੀਟਰ ਲਾਉਣ ਲਈ ਆਪਣੇ ਮੁਲਾਜ਼ਮਾਂ ਨੂੰ ਪਿੰਡਾਂ ਵਿੱਚ ਭੇਜ ਰਹੀ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਤੇ ਪਾਵਰਕੌਮ ਨੇ ਅਜਹੇ ਮੀਟਰ ਲਾਉਣ ਦੀ ਦੁਬਾਰਾ ਕੋਸ਼ਿਸ਼ ਕੀਤੀ ਤਾਂ ਉਸ ਨੂੰ ਲੋਕਾਂ ਦੇ ਗ਼ੁੱਸੇ ਦਾ ਸ਼ਿਕਾਰ ਹੋਣਾ ਪਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਅਵਤਾਰ ਸਿੰਘ, ਜਰਮਨ ਸਿੰਘ, ਯੂਥ ਆਗੂ ਵੀਰਪਾਲ ਸਿੰਘ, ਗੋਲਾ ਗਰੇਵਾਲ਼, ਹਰਪਾਲ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।

Scroll To Top