Now Reading
ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਈ ਲਗਾਇਆ ਗਿਆ ਪੱਕਾ ਮੋਰਚਾ 55 ਵੇਂ ਦਿਨ ਵਿੱਚ ਦਾਖ਼ਲ

ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਈ ਲਗਾਇਆ ਗਿਆ ਪੱਕਾ ਮੋਰਚਾ 55 ਵੇਂ ਦਿਨ ਵਿੱਚ ਦਾਖ਼ਲ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋ  5-5 ਮਰਲੇ ਦੇ ਪਲਾਂਟਾਂ ਲਈ ਲੱਗਾ ਪੱਕਾ ਮੋਰਚਾ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ ਸਕੱਤਰ ਕਾਮਰੇਡ ਸੰਤੋਖ ਸਿੰਘ ਬਗੀਚਾ ਸਿੰਘ ਮੱਖੀ ਕਲਾਂ ਨੇ ਕੀਤੀ ਜਿਸ ਵਿੱਚ ਮੱਖੀ ਕਲਾਂ ਦੇ ਮਜ਼ਦੂਰ ਪਰਿਵਾਰਾਂ ਸਮੇਤ ਪੰਹੁਚ ਰਹੇ ਹਨ ਇਸ ਮੌਕੇ ਪੱਕਾ ਮੋਰਚਾ ਲਗਾਈ ਬੈਠੇ ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਵਿੱਚ ਕੀਤੇ ਵਾਅਦਿਆਂ ਅਨੁਸਾਰ ਗਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨ ਵਿੱਚੋ 5 5 ਮਰਲੇ ਪਲਾਟਾਂ ਅਲਾਟ ਕਰਕੇ ਦਿੱਤੇ ਜਾਣ ਅਤੇ ਘਰ ਬਣਾਉਣ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇ ਅਤੇ ਪਲਾਟਾਂ ਦੇ ਮਤੇ ਪਵਾਉਣ ਦੀ ਜਿੰਮੇਵਾਰੀ ਸਰਕਾਰ ਆਪ ਲਵੇ।।ਇਹਨਾਂ ਆਗੂਆਂ ਨੇ ਹਲਕਾ ਵਿਧਾਇਕ ਅਤੇ ਡੀ ਸੀ ਤਰਨਤਾਰਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਪਿੰਡ ਮੱਖੀ ਕਲਾਂ ਵਿਖੇ ਪਹੁੰਚ ਕੇ ਗਰੀਬ ਲੋਕਾਂ ਨੂੰ ਪਲਾਂਟ ਅਲਾਟ ਕਰਕੇ ਦਿੱਤੇ ਜਾਣ ਜੇਕਰ ਗਰੀਬ ਲੋਕਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਧਰਨੇ ਨੂੰ ਨਵਾ ਰੂਪ ਦੇ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਸ਼ਾਨ ਸਿੰਘ ਪੰਹੁਵਿੰਡ ਗੱਜਣ ਸਿੰਘ ਨਾਰਲਾ ਗੁਰਮੀਤ ਕੌਰ ਮੱਖੀ ਕਲਾਂ ਪਰਮਜੀਤ ਕੌਰ ਮੱਖੀ ਕਲਾਂ ਸੁੱਖਾ ਸਿੰਘ ਲਾਖਣਾ ਆਦਿ ਆਗੂ ਹਾਜ਼ਰ ਸਨ।

Scroll To Top