Now Reading
ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ : ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਟਰੇਡ ਯੂਨੀਅਨ ਆਗੂ ਸਾਥੀ ਮੰਗਤ ਰਾਮ ਪਾਸਲਾ, ਯੂਨੀਅਨ ਦੇ ਸੂਬਾ ਪ੍ਰਧਾਨ ਗੰਗਾ ਪ੍ਰਸ਼ਾਦ, ਗੁਰਮੇਜ ਸਿੰਘ ਤੇ ਸਰਵਨ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਹਿੰਗਾਈ ਨੂੰ ਆਸਮਾਨ ਚੜ੍ਹਾ ਕੇ ਆਮ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਚੇਅਰਮੈਨ ਮਾਸਟਰ ਸੁਭਾਸ਼ ਸ਼ਰਮਾ ਤੇ ਹਰਿੰਦਰ ਸਿੰਘ ਨੇ ਕਿਹਾ ਕਿ 10 ਸਤੰਬਰ ਨੂੰ ਮਹਿੰਗਾਈ ਦੇ ਵਿਰੁੱਧ ਭਾਰਤ ਬੰਦ ਰੱਖਿਆ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਿਹਨਤੀ ਲੋਕ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਗੁਰਮੇਜ ਸਿੰਘ, ਸਰਵਨ ਸਿੰਘ, ਜਸਵੀਰ ਕੌਰ, ਜਗੀਰੋ, ਹਰਜਿੰਦਰ, ਸੀਤਾ ਰਾਣੀ, ਪਾਲ ਕੌਰ, ਮਹਿੰਦਰ ਕੌਰ, ਸੁਰਜੀਤ ਕੌਰ, ਗਗਨਪ੍ਰੀਤ ਕੌਰ, ਸੁਖਵਿੰਦਰ ਕੌਰ, ਰਾਣੋ ਇੰਦਰਪੁਰ, ਇਕਬਾਲ ਮੁਹੰਮਦ, ਜਗੀਰ ਸਿੰਘ, ਸੱਜਣ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਪਾਖਰ ਸਿੰਘ, ਗੁਰਵਿੰਦਰਜੀਤ ਸਿੰਘ, ਕਸ਼ਮੀਰ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਜਨੀ, ਨੀਲਮ ਆਦਿ ਹਾਜ਼ਰ ਸਨ। ਇਸ ਮੌਕੇ ਮਹਿੰਗਾਈ ਦੇ ਵਿਰੁੱਧ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।

Scroll To Top