ਬਰਨਾਲਾ : ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਰਾਂਚ ਸੇਖਾ ਫਾਟਕ ਬਰਨਾਲਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਹੋਈ| ਜਿਸ ਵਿਚ ਸਰਵਸੰਮਤੀ ਨਾਲ ਚੇਅਰਮੈਨ ਰੇਸ਼ਮ ਸਿੰਘ, ਸਹਾਇਕ ਚੇਅਰਮੈਨ ਭਰਪੂਰ ਸਿੰਘ, ਪ੍ਰਧਾਨ ਜਗਸੀਰ ਸਿੰਘ ਚੌਹਾਨ, ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਭੱਪਾ, ਜਨਰਲ ਸਕੱਤਰ ਬਿੱਕਰ ਸਿੰਘ, ਸਹਾਇਕ ਜਨਰਲ ਸਕੱਤਰ ਬੇਅੰਤ ਸਿੰਘ, ਵਿੱਤ ਸਕੱਤਰ ਸੁਰਜੀਤ ਸਿੰਘ, ਰੂਪ ਸਿੰਘ ਡੋਗਰ, ਸਹਾਇਕ ਵਿੱਤ ਸਕੱਤਰ ਜਗਤਾਰ ਸਿੰਘ ਸੱਗੂ, ਪਾਲ ਸਿੰਘ, ਪ੍ਰੈਸ ਸਕੱਤਰ ਜਸਵੰਤ ਸਿੰਘ, ਰਣਧੀਰ ਸਿੰਘ, ਜਥੇਬੰਦਕ ਸਕੱਤਰ ਪਾਲ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ, ਮੈਂਬਰ ਰੇਸ਼ਮ ਸਿੰਘ, ਬਲਜੀਤ ਸਿੰਘ, ਸਵਰਨ ਸਿੰਘ ਆਦਿ ਚੁਣੇ ਗਏ | ਇਸ ਮੌਕੇ ਰਾਜ ਕੁਮਾਰ, ਰਾਜਵਿੰਦਰ ਸਿੰਘ ਨੀਟਾ, ਜਗਤਾਰ ਤਾਰੀ, ਦਾਰਾ ਸਿੰਘ, ਸੁਖਵਿੰਦਰ ਵੈਰਾਗੀ ਆਦਿ ਹਾਜ਼ਰ ਸਨ|