Now Reading
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ : ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਤ (ਸੀ.ਟੀ.ਯੂ.) ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨਿਰਮਾਣ ਮਜ਼ਦੂਰਾਂ ਦੇ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ ਅਤੇ ਨਿਰਮਾਣ ਮਜ਼ਦੂਰਾਂ ਦੀ ਮੈਂਬਰਸ਼ਿਪ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਨਿਰਮਾਣ ਮਜ਼ਦੂਰ ਯੂਨੀਅਨ ਦੇ ਨਾਲ-ਨਾਲ ਘਰੇਲੂ ਮਜ਼ਦੂਰ ਯੂਨੀਅਨ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਾਂ ਦੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਆਏ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ ਤੇ ਭਲਾਈ ਬਾਰੇ ਕਿਰਤ ਕੋਡ ਦੇ ਖਰੜੇ ਜਾਰੀ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਸਮੇਂ ਸਿਰ ਦਿੱਤੀਆਂ ਜਾਣ | ਇਸ ਮੌਕੇ ਦਿਲਬਾਗ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ ਅਮਰਕੋਟ, ਸੁਖਵੰਤ ਸਿੰਘ ਵਲਟੋਹਾ, ਕਰਤਾਰ ਸਿੰਘ ਪੱਖੋਕੇ, ਗੁਲਜਾਰ ਸਿੰਘ ਪੰਡੋਰੀ, ਦਿਲਬਾਗ ਸਿੰਘ, ਤਰਸੇਮ ਸਿੰਘ ਉਸਮਾ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਵੇਈਾਪੂਈਾ ਆਦਿ ਹਾਜ਼ਰ ਸਨ

Scroll To Top