Now Reading
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਡੀ.ਸੀ. ਦਫਤਰ ਸਾਹਮਣੇ ਰੈਲੀ 25 ਜਨਵਰੀ ਨੂੰ

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਡੀ.ਸੀ. ਦਫਤਰ ਸਾਹਮਣੇ ਰੈਲੀ 25 ਜਨਵਰੀ ਨੂੰ

ਜਲੰਧਰ, 19 ਜਨਵਰੀ – ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਜਲੰਧਰ ਜ਼ਿਲ੍ਹਾ ਇਕਾਈ ਵਲੋਂ 25 ਜਨਵਰੀ ਨੂੰ ਡੀ.ਸੀ. ਦਫਤਰ ਜਲੰਧਰ ਸਾਹਮਣੇ ਰੈਲੀ ਅਤੇ ਮੁਜ਼ਾਹਰਾ ਕਰਕੇ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਪ੍ਰਿੰਸਪਲ ਸਕੱਤਰ ਲੇਬਰ ਵਿਭਾਗ ਨੂੰ ਮੰਗ ਪੱਤਰ ਭੇਜੇ ਜਾਣਗੇ। ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇਕ ਲਿਖਤੀ ਬਿਆਨ ਰਾਹੀਂ ਯੂਨੀਅਨ ਦੇ ਸੂਬਾਈ ਆਗੂ ਸਾਥੀ ਹਰੀਮੁਨੀ ਸਿੰਘ ਵਲੋਂ ਦਿੱਤੀ ਗਈ। ਮਜ਼ਦੂਰ ਆਗੂ ਨੇ ਦੱਸਿਆ ਕਿ ਉਕਤ ਰੈਲੀ ਪ੍ਰਦਰਸ਼ਨ ਨਿਰਮਾਣ ਕਾਮਿਆਂ ਦੀ ਰਜਿਸਟਰੇਸ਼ਨ ਸਮੇਂ ਵਿਭਾਗੀ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਖੱਜਲ ਖੁਆਰੀ ਖਿਲਾਫ਼ ਸਾਰੇ ਪੰਜਾਬ ਦੇ ਜ਼ਿਲ੍ਹਾ ਕੇਂਦਰਾਂ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੋਂ ਕਿਹਾ ਕਿ ਮਜ਼ਦੂਰਾਂ ਦੇ ਖ਼ੁਦ ਦੇ ਫੰਡਾਂ ਰਾਹੀਂ ਕਾਇਮ ਹੋਏ ਕੋਸ਼ ਵਿਚ ਉਨ੍ਹਾਂ ਨੂੰ ਬਣਦੀਆਂ ਸਹੂਲਤਾ ਦੀ ਰਾਸ਼ੀ ਅਦਾ ਨਹੀਂ ਕੀਤੀ ਜਾ ਰਹੀ। ਸਾਥੀ ਹਰੀਮੁਨੀ ਨੇ ਕਿਹਾ ਕਿ ਇਸ ਬਾਬਤ ਮਾਨਯੋਗ ਸਰਵਉਚ ਅਦਾਲਤ ਦੀਆਂ ਹਿਦਾਇਤਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਿਰਮਾਣ ਕਾਮਿਆਂ ਨੂੰ ਪਰਿਵਾਰ ਸਮੇਤ 25 ਜਨਵਰੀ ਨੂੰ ਕੀਤੇ ਜਾ ਰਹੇ ਰੈਲੀ ਪ੍ਰਦਰਸ਼ਨ ਵਿਚ ਪੁੱਜਣ ਦੀ ਅਪੀਲ ਕੀਤੀ। ਮਜ਼ਦੂਰ ਆਗੂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਾਇਜ਼ ਮੰਗ ਪੱਤਰ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਸੰਘਰਸ਼ ਦੇ ਅਗਲੇ ਪੜਾਅ ‘ਚ ਹੋਰ ਤਿੱਖੇ ਰੋਸ ਐਕਸ਼ਨ ਲਾਮਬੰਦ ਕੀਤੇ ਜਾਣਗੇ।

Scroll To Top