Now Reading
ਪੰਜਾਬ ਸਰਕਾਰ ਵਲੋਂ ਖੇਤ ਮਜ਼ਦੂਰਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ

ਪੰਜਾਬ ਸਰਕਾਰ ਵਲੋਂ ਖੇਤ ਮਜ਼ਦੂਰਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ ਏਰੀਆ ਕਮੇਟੀ ਅਮਰਕੋਟ ਪ੍ਰਧਾਨ ਅੰਗਰੇਜ਼ ਸਿੰਘ ਨਵਾਂ ਪਿੰਡ, ਲਾਜਰ ਲਾਖਣਾ ਨਿਸ਼ਾਨ ਸਿੰਘ ਪਹੂਵਿੰਡ, ਗੰਜਣ ਸਿੰਘ ਨਾਰਲਾ ਆਦਿ ਆਗੂਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕੇ ਭਾਰੀ ਬਾਰਿਸ਼ ਕਾਰਨ ਜਿਥੇ ਕਿਸਾਨਾਂ ਦਾ ਝੋਨੇ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਉਸ ਨੂੰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਉੱਥੇ ਨਾਲ ਹੀ ਪੰਜਾਬ ਦੇ ਖੇਤ ਮਜ਼ਦੂਰਾਂ ਨੂੰ ਵੀ ਵੱਡਾ ਨੁਕਸਾਨ ਪੁੱਜਾ ਹੈ ਪਰ ਪੰਜਾਬ ਸਰਕਾਰ ਵਲੋਂ ਖੇਤ ਮਜ਼ਦੂਰਾਂ ਨੂੰ ਅਣਗੌਲਿਆ ਗਿਆ ਹੈ, ਜਿਨ੍ਹਾਂ ਖੇਤ ਮਜ਼ਦੂਰਾਾ ਨੇ ਝੋਨੇ ਦੀ ਫਸਲ ਦੀ ਵਾਢੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਸੀ ਭਾਰੀ ਬਾਰਿਸ਼ ਹੋਣ ਕਰਕੇ ਝੋਨੇ ਦੀ ਫਸਲ ਦੇ ਹੋਏ ਖ਼ਰਾਬ ਦੌਰਾਨ ਖੇਤ ਮਜ਼ਦੂਰਾਂ ਨੂੰ ਭਾਰੀ ਆਰਥਿਕ ਸੱਟ ਵੱਜੀ ਹੈ| ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਤਰਜ ਤੇ ਪੰਜਾਬ ਦੇ ਖੇਤ ਮਜ਼ਦੂਰਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ਼ ਸਿੰਘ ਲੱਧੂ, ਗੁਰਲਾਲ ਸਿੰਘ ਅਲਗੋ, ਦਰਬਾਰਾ ਸਿੰਘ ਵਾਂ, ਅਜੀਤ ਸਿੰਘ ਕੰਬੋਕੇ, ਜਗਤਾਰ ਸਿੰਘ ਵਾਂ, ਸੁਖਦੇਵ ਸਿੰਘ ਬੱਬੀ ਪਹਿਲਵਾਨਕੇ ਆਦਿ ਆਗੂ ਹਾਜ਼ਰ ਸਨ|

Scroll To Top