ਪੱਟੀ : ਜਮਹੂਰੀ ਕਿਸਾਨ ਸਭਾ ਪੱਟੀ ਵੱਲੋ ਨਿਰਪਾਲ ਸਿੰਘ ਜਾਉਣੇਕੇ ਦੀ ਅਗਵਾਈ ਹੇਠ ਵੇਰਕਾ ਡੇਅਰੀ ਚੌਂਕ ਪੱਟੀ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਲਜੀਤ ਸਿੰਘ ਤੇ ਹਰਭਜਨ ਸਿੰਘ ਨੇ ਕਿਹਾ ਕਿ ਜੀਐਸਟੀ ਦੇ ਘੇਰੇ ਵਿਚ ਲਿਆ ਕੇ ਲੋਕਾਂ ਨੂੰ ਫਾਇਦਾ ਦਿੱਤਾ ਜਾ ਸਕਦਾ ਹੈ। ਉਨਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਦਿੱਤੇ ਗਏ ਧਰਨਿਆਂ ਮੌਕੇ ਕਿਸਾਨ ਸਭਾਵਾਂ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਵੀ ਸ਼ਾਮਲ ਸਨ।