
ਜਲੰਧਰ – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਸੀ ਇੱਕ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਅਥੇ ਐਕਟਿਵ ਕਾਰਕੁਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਸਹਾਇਕ ਸਕੱਤਰ ਕੁਲਦੀਪ ਪੂਰੋਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ ਜਿਸ ਵਿੱਚ ਪ.ਸ.ਸ.ਫ. ਵਲੋਂ ਜ਼ਿਲਾ ਪੱਧਰੀ ਰੈਲੀਆਂ ਕਰਕੇ ਡਿਪਟੀ ਕਮਿਸ਼ਨਰਾਂ ਰਾਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੇ ਕੀਤੇ ਗਏ ਸਫਲ ਐਕਸ਼ਨਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਪੰਜ ਦਰਜਣ ਤੋਂ ਵੱਧ ਜੱਥੇਬੰਦੀਆਂ ਵਲੋਂ ਉਸਾਰੇ ਗਏ ਮੰਚ ਵਲੋਂ ਮਿਤੀ 16 ਫਰਵਰੀ ਨੂੰ ਦਾਣਾ ਮੰਡੀ ਬਰਨਾਲਾ ਅਤੇ ੧੭ ਫਰਵਰੀ ਨੂੰ ਪੁੱਡਾ ਗਰਾਊਂਡ ਸਾਹਮਣੇ ਪਿੰਮਜ਼ ਮੈਡੀਕਲ ਕਾਲੇਜ ਗੜ੍ਹਾ ਰੋਡ ਜਲੰਧਰ ਵਿਖੇ ਕੀਤੀਆਂ ਜਾਣ ਵਾਲੀਆਂ ਸੂਬਾਈ ਰੈਲੀਆਂ ਵਿੱਚ ਪ.ਸ.ਸ.ਫ. ਵਲੋਂ ਭਰਵੀਂ ਸ਼ਮੂਲੀਅਤ ਕਰਨ ਲਈ ਜ਼ਿਲਿਆਂ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਮੁਲਾਜ਼ਮਾਂ ਮੰਗਾਂ ਨੂੰ ਹਾਸ਼ੀਏ ਤੇ ਲਜਾਣ ਵਾਲੀ ਕਾਂਗਰਸ ਦੀ ਕੈਪਟਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਵਿਧਾਨ ਸਭਾ ਵਿੱਚ ਮੁਲਾਜ਼ਮ ਮੰਗਾਂ ਦੀ ਚਰਚਾ ਕਰਵਾਉਣ ਲਈ ਲਈ ਵਿਧਾਨ ਸਭਾ ਦੇ ਬੱਜਟ ਸੈਸ਼ਨ ਦੇ ਦੂਜੇ ਦਿਨ ਚੰਡੀਗਯ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਸੂਬਾਈ ਰੈਲੀ ਅਤੇ ਵਿਧਾਨ ਸਭਾ ਵੱਲ ਕੀਤੇ ਜਾਣ ਵਾਲ ਮਾਰਚ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਰੈਲੀ ਸਬੰਧੀ ਮੁਲਾਜ਼ਮ ਵਰਗ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਉਲੀਕੇ ਗਏ ਪ੍ਰੋਗਰਾਮ ਤਹਿਤ ਮੰਤਰੀਆਂ ਆਂੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਸਬੰਧੀ ਫੈਸਲਾ ਕੀਤਾ ਗਿਆ ਕਿ 20 ਫਰਵਰੀ ਤੱਕ ਇਹ ਮੰਗ ਪੱਤਰ ਸੌਂਪੇ ਜਾਣਗੇ। ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁਲਾਜ਼ਮ ਮੰਗਾਂ ਸਬੰਧੀ ਦਸਤਖਤ ਮੁਹਿੰਮ ਚਲਾ ਕੇ ਦਸਤਖਤ ਕੀਤੇ ਦਸਤਾਵੇਜ਼ ਡਿਪਟੀ ਕਮਿਸ਼ਨਰਾਂ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜੇ ਜਾਣਗੇ, ਇਸ ਸਬੰਧੀ ਵੀ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ, ਦਿੱਲੀ ਵਿਖੇ ਉਸਾਰੇ ਜਾ ਰਹੇ ਕੇਂਦਰੀ ਦਫਤਰ ਸਬੰਧੀ ਵੀ ਜ਼ਿਲਿਆਂ ਨੂੰ ਫੰਡ ਦਾ ਕੋਟਾ ਵੰਡ ਦਿੱਤਾ ਗਿਆ ਹੈ। ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਵਲੋਂ ਸਮੂਹ ਆਗੂਆਂ ਨੂੰ ਇਹਨਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਮੈਦਾਨ ਵਿੱਚ ਡਟ ਜਾਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਰਾਮਜੀਦਾਸ ਚੌਹਾਨ, ਰਣਜੀਤ ਸਿੰਘ ਈਸ਼ਾਪੁਰ, ਦਿਲਦਾਰ ਭੰਡਾਲ, ਹੁਸਨ ਲਾਲ, ਮੰਗਲ ਟਾਂਡਾ, ਕਿਰਪਾਲ ਸਿੰਘ, ਦਰਸ਼ਣ ਬੜਵਾ, ਪ੍ਰੇਮ ਚੰਦ, ਕ੍ਰਿਸ਼ਨ ਚੰਦ ਜਾਗੋਵਾਲੀਆ, ਮੱਖਣ ਸਿੰਘ ਵਾਹਿਦਪੁਰੀ, ਕੁਲਦੀਪ ਸ਼ਰਮਾ, ਹਰੀ ਬਿਲਾਸ, ਬੀਰਇੰਦਰਜੀਤ ਪੁਰੀ, ਰਜਿੰਦਰ ਧਿਮਾਨ, ਕੁਲਦੀਪ ਕੌੜਾ, ਤਰਸੇਮ ਸਿੰਘ, ਰਜਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ ਸੇਖੋਂ, ਪੁਸ਼ਪਿੰਦਰ ਕੁਮਾਰ ਵਿਰਦੀ, ਗਣੇਸ਼ ਭਗਤ, ਹਰਮਨਪ੍ਰੀਤ ਕੌਰ ਗਿੱਲ, ਨੀਨਾ ਜੌਨ, ਰਣਜੀਤ ਕੌਰ, ਦਲਵੀਰ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ ਟਾਹਲੀ, ਅਮਰਜੀਤ ਕੌਰ ਸੁਨੀਤਾ ਆਦਿ ਆਗੂ ਵੀ ਹਾਜਰ ਸਨ।