
ਅੰਮਿ੍ਤਸਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕੁਲਵੰਤ ਸਿੰਘ ਮੱਲੂਨੰਗਲ ਤੇ ਸੁਰਜੀਤ ਸਿੰਘ ਦੁਧਰਾਏ ਦੀ ਸਾਂਝੀ ਅਗਵਾਈ ਹੇਠ ਅੱਡਾ ਕੁੱਕੜਾਂਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਸਾੜਿਆ | ਇਸ ਮੌਕੇ ਅਜਨਾਲਾ ਅੰਮਿ੍ਤਸਰ ਮਾਰਗ ਨੂੰ ਸੰਕੇਤਕ ਤੌਰ ‘ਤੇ ਜਾਮ ਦੌਰਾਨ ਪਾਰਟੀ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਬਜਟ ‘ਚ ਕਿਸਾਨ, ਨੌਜਵਾਨ, ਮਜ਼ਦੂਰਾਂ ਤੇ ਗਰੀਬ ਲੋਕਾਂ ਲਈ ਕੋਈ ਰਾਹਤ ਨਹੀਂ ਹੈ | ਇਸ ਮੌਕੇ ਕੇਂਦਰੀ ਬਜਟ ਨੂੰ ਕਿਸਾਨ, ਮਜ਼ਦੂਰ, ਨੌਜਵਾਨ, ਗ਼ਰੀਬ, ਮੱਧ ਵਰਗੀ ਤੇ ਪੰਜਾਬ ਲਈ ਖੋਖਲਾ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਰਜਿੰਦਰ ਸਿੰਘ ਭਲਾ ਪਿੰਡ, ਸੰਤੋਖ ਸਿੰਗ ਮੱਲੂਨੰਗਲ, ਸੁਖਦੇਵ ਸਿੰਘ, ਦਿਲਬਾਗ ਸਿੰਘ ਦੁਧਰਾਏ, ਕਸ਼ਮੀਰ ਸਿੰਘ ਸਬਾਜਪੁਰਾ, ਸੁਰਜੀਤ ਕੌਰ, ਨਿੰਦਰ ਕੌਰ, ਬਲਬੀਰ ਕੌਰ, ਮਨਜੀਤ ਕੌਰ ਛੀਨਾ, ਵੀਰ ਕੌਰ ਦੁਧਰਾਏ, ਭਜਨ ਸਿੰਘ, ਅਮਰਜੀਤ ਸਿੰਘ ਮੱਲੂਨੰਗਲ, ਅਜੀਤ ਸਿੰਘ ਸਹਿੰਸਰਾ, ਸਤਵਿੰਦਰ ਸਿੰਘ ਓਠੀਆਂ, ਰਘਬੀਰ ਸਿੰਘ, ਬਲਕਾਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |