Now Reading
ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਂਟ ਦੇਣ ਦੇ ਵਾਅਦੇ ਤੋਂ ਮੁੱਕਰੀ ਪੰਚਾਇਤ : ਆਗੂ

ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਂਟ ਦੇਣ ਦੇ ਵਾਅਦੇ ਤੋਂ ਮੁੱਕਰੀ ਪੰਚਾਇਤ : ਆਗੂ

ਸ੍ਰੀ ਮੁਕਤਸਰ ਸਾਹਿਬ : ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਂਟ ਦੇਣ ਦੇ ਵਾਅਦੇ ਤੋਂ ਮੁੱਕਰੀ ਪੰਚਾਇਤ ਦੇ ਖਿਲਾਫ ਮਜ਼ਦੂਰਾਂ ਨੇ ਰੋਸ ਮਾਰਚ ਕੀਤਾ। ਇਹ ਮਾਰਚ ਪਿੰਡ ਮੌੜ ਵਿਖੇ ਗ੍ਰਾਮ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲੇ ਮਜ਼ਦੂਰਾਂ ਨੇ ਪਲਾਟਾਂ ਨੂੰ ਪੱਕਾ ਕਰਵਾਉਣ ਲਈ ਕੀਤਾ ਗਿਆ। ਇਸ ਮੌਕੇ ਦਲਿਤ ਸਮਾਜ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਜੀਤ ਸਿੰਘ ਮਦਰੱਸਾ, ਜਗਜੀਤ ਸਿੰਘ ਜੱਸੇਆਣਾ, ਜਸਵਿੰਦਰ ਸਿੰਘ ਸੰਗੂਧੌਣ, ਹਰਮੀਤ ਸਿੰਘ ਮੌੜ ਆਦਿ ਨੇ ਬੇਘਰੇ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਂਟ ਦੇਣ ਦੀ ਮੰਗ ਕੀਤੀ। 

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਚਾਇਤ ਨੇ ਮਜ਼ਦੂਰਾਂ ਨਾਲ 5-5 ਮਰਲਿਆ ਦੇ ਪਲਾਂਟ ਦੇਣ ਦਾ ਵਾਅਦਾ ਕੀਤਾ ਸੀ ਪਰ ਬਾਅਦ ‘ਚ ਪੰਚਾਇਤ ਮੁੱਕਰ ਗਈ, ਜਿਸ ਕਾਰਨ ਖੇਤ ਮਜ਼ਦੂਰਾਂ ਨੂੰ ਪੰਚਾਇਤੀ ਸ਼ਾਮਲਾਟ ਵਾਲੀ ਜ਼ਮੀਨ ‘ਤੇ ਖੁਦ ਹੀ ਕਬਜ਼ਾ ਕਰਨਾ ਪਿਆ। ਕਿਉਂਕਿ ਪੰਜਾਬ ਸਰਕਾਰ ਅਤੇ ਮਾਨਯੋਗ ਅਦਾਲਤ ਨੇ ਬੇਘਰੇ ਤੇ ਲੋੜਵੰਦ ਮਜ਼ਦੂਰਾਂ ਨੂੰ 5-5 ਮਰਲੇ ਪਲਾਂਟ ਦੇਣ ਬਾਰੇ ਕਿਹਾ ਸੀ। ਉਕਤ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਬਣਦੇ ਹੱਕ ਦਿਵਾਉਣ ਲਈ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਕ੍ਰਾਂਤੀਕਾਰ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ਉੜਾਂਗ ਵੀ ਮੌਜੂਦ ਸਨ।

Scroll To Top