Now Reading
ਮੰਗਾਂ ਦੇ ਹੱਕ ਵਿੱਚ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ

ਮੰਗਾਂ ਦੇ ਹੱਕ ਵਿੱਚ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ

ਤਰਨ ਤਾਰਨ : ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਨੇ ਅੱਜ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਝੰਡੇ ਹੇਠ ਇਥੋਂ ਦੀ ਮਾਰਕੀਟ ਕਮੇਟੀ ਦੇ ਦਫਤਰ ਘਿਰਾਓ ਕੀਤਾ| ਕਿਸਾਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਚਰਨਜੀਤ ਸਿੰਘ ਬਾਠ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ)ਦੇ ਆਗੂ ਮੁਖਤਾਰ ਸਿੰਘ ਤਲਵੰਡੀ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਚਰਨ ਸਿੰਘ, ਆਜ਼ਾਦ ਕਿਸਾਨ ਸੰਘਰਸ਼ ਕਿਸਾਨ ਕਮੇਟੀ ਪੰਜਾਬ ਦੇ ਆਗੂ ਭੁਪਿੰਦਰ ਸਿੰਘ ਤਖਤਮੱਲ ਨੇ ਕੀਤੀ। ਇਸ ਮੌਕੇ ਆਗੂਆਂਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਦੇਣ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਜਦਕਿ ਸਰਕਾਰ ਵਲੋਂ ਜਿਣਸਾਂ ਦੇ ਭਾਅ ਨਿਸ਼ਚਿਤ ਕਰਨ ਲਈ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ| ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ

Scroll To Top