ਲੋਕਾਂ ਦੇ ਬੁਨਿਆਦੀ ਮਸਲਿਆਂ ਬਾਰੇ ਉਲੀਕੇ ਪ੍ਰੋਗਰਾਮ ਦਾ ਐਲਾਨ by admin December 14, 2020 0 Shares 0 0 ਗੁਰਦਾਸਪੁਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਜ਼ਿਲ੍ਹਾ ਜਨਰਲ ਬਾਡੀ ਦੀ ਇੱਕਤਰਤਾ ਜਸਵੰਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰ ਟਰਸੱਟ ਵਿਖੇ ਹੋਈ। ਇਸ ਮੌਕੇ ਪਾਰਟੀ ਵੱਲੋਂ ਉਲੀਕੇ ਪ੍ਰੋਗਰਾਮ ਦੀ ਸਫ਼ਲਤਾ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਘੁਬੀਰ ਸਿੰਘ ਪਕੀਵਾ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਲਾਲ ਚੰਦ ਕਟਾਰੂਚੱਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਸਰਮਾਏਦਾਰ ਤੇ ਜਗੀਰਦਾਰ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਬਿਜਲੀ ਦੀਆਂ ਕੀਮਤਾਂ ਅਸਮਾਨ ਚੜ੍ਹਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਰਐੱਸਐੱਸ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਚੱਲ ਰਹੀ ਮੋਦੀ ਸਰਕਾਰ ਦੀ ਫਿਰਕੂ ਤੇ ਫਾਸੀਵਾਦ ਕਾਰਨ ਘੱਟ ਗਿਣਤੀਆਂ, ਦਲਿਤਾਂ ਅਤੇ ਔਰਤਾਂ ਉੱਤੇ ਅੱਤਿਆਚਾਰ ਹੋਰ ਤਿੱਖੇ ਹੋਏ ਹਨ। ਆਗੂਆਂ ਕਿਹਾ ਕਿ ਹਾਕਮ ਸਰਕਾਰਾਂ ਦੀਆਂ ਨੀਤੀਆਂ ਖਿਲਾਫ਼ ਅਤੇ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਾਉਣ ਲਈ ਪਾਰਟੀ ਵੱਲੋਂ 12 ਤੋਂ ਲੈ ਕੇ 21 ਨਵੰਬਰ ਤੱਕ ‘ਲੋਕ ਜਗਾਓ-ਲੁਟੇਰੇ ਭਜਾਓ’ ਨਾਅਰੇ ਹੇਠ ਪੂਰੇ ਪੰਜਾਬ ਅੰਦਰ ਜਥਾ ਮਾਰਚ ਕੀਤਾ ਜਾਵੇਗਾ ਅਤੇ 10 ਦਸੰਬਰ ਨੂੰ ਜਲੰਧਰ ਵਿੱਚ ਜਨਤਕ ਰੈਲੀ ਕੀਤੀ ਜਾਵੇਗੀ। ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਨੀਲਮ ਘੁਮਾਣ ਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਥਾ ਮਾਰਚ 15 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਪੁੱਜੇਗਾ ਤੇ ਘੁਮਾਣ, ਬਟਾਲਾ, ਧਾਰੀਵਾਲ ਵਿਚ ਇੱਕਠ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਜੱਥਾ ਮਾਰਚ ਪਠਾਨਕੋਟ ਰਵਾਨਾ ਹੋਵੇਗਾ, 10 ਦਸੰਬਰ ਨੂੁੰ ਜ਼ਿਲ੍ਹੇ ਵਿੱਚੋਂ ਕਿਸਾਨ, ਔਰਤਾਂ ਤੇ ਨੌਜਵਾਨ ਸੂਬਾਈ ਰੈਲੀ ਵਿੱਚ ਸ਼ਾਮਲ ਹੋਣਗੇ। 0 0