ਪਠਾਨਕੋਟ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐਮਪੀਆਈ ਵੱਲ਼ੋਂ ਜਲ੍ਹਿਆਂਵਾਲੇ ਬਾਗ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਜੱਥੇ ਦਾ ਪਠਾਨਕੋਟ ਜ਼ਿਲ੍ਹੇ ਅੰਦਰ ਦਾਖ਼ਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਡਿਬਕੂ-ਧਲੌਰੀਆਂ ਪਿੰਡ ਵਿੱਚ ਪਾਰਟੀ ਵੱਲੋਂ ਜਲਸਾ ਕੀਤਾ ਗਿਆ, ਜਿਸ ਨੂੰ ਪਾਰਟੀ ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕਾਮਰੇਡ ਲਾਲ ਚੰਦ ਕਟਾਰੂਚੱਕ, ਨੱਥਾ ਸਿੰਘ, ਮਾਸਟਰ ਹਜਾਰੀ ਲਾਲ, ਜਨਕ ਕੁਮਾਰ ਸਰਨਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਦੀ ਮੋਦੀ ਤੇ ਰਾਜ ਦੀ ਕੈਪਟਨ ਸਰਕਾਰ ਨੂੰ ਰੱਜ ਕੇ ਭੰਡਿਆ। ਉਨ੍ਹਾਂ ਦੋਵਾਂ ਸਰਕਾਰਾਂ ਦੀਆਂ ਨਾਕਾਮੀਆਂ ਗਿਣਾਉਂਦਿਆਂ ਲੋਕਾਂ ਨੂੰ ਜਥੇਬੰਦਕ ਸੰਘਰਸ਼ਾਂ ’ਤੇ ਟੇਕ ਰੱਖਣ ਦਾ ਸੱਦਾ ਦਿੱਤਾ।