Now Reading
ਸ਼ਹੀਦੀ ਬਰਸੀਆਂ ਮਨਾਉਣ ਦਾ ਫ਼ੈਸਲਾ

ਸ਼ਹੀਦੀ ਬਰਸੀਆਂ ਮਨਾਉਣ ਦਾ ਫ਼ੈਸਲਾ

ਫਿਲੌਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਫਿਲੌਰ ਦੀ ਇੱਕ ਮੀਟਿੰਗ ਰੁੜਕਾ ਕਲਾਂ ਵਿਖੇ ਆਯੋਜਿਤ ਕੀਤੀ ਗਈ। ਜਿਸ ਨੂੰ ਉਚੇਚੇ ਤੌਰ ‘ਤੇ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਕੁਲਵੰਤ ਸਿੰਘ ਸੰਧੂ ਨੇ ਸੰਬੋਧਨ ਕੀਤਾ। ਸਾਥੀ ਮਨਜੀਤ ਸੂਰਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਤਹਿਸੀਲ ਸਕੱਤਰ ਸਾਥੀ ਸੰਤੋਖ ਸਿੰਘ ਬਿਲਗਾ ਨੇ ਦੱਸਿਆ ਕਿ 21 ਜੁਲਾਈ ਨੂੰ ਸ਼ਹੀਦ ਡਾ. ਗੁਰਦਿਆਲ ਸਿੰਘ ਮੁਠੱਡਾ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਮਨਾਈ ਜਾਵੇਗੀ ਅਤੇ 24 ਜੁਲਾਈ ਨੂੰ ਸ਼ਹੀਦ ਜਰਨੈਲ ਸਿੰਘ ਅਤੇ ਸ਼ਹੀਦ ਮਹਿੰਦਰ ਸਿੰਘ ਪੱਪੀ ਦੀ ਬਰਸੀ ਤਹਿਸੀਲ ਪੱਧਰੀ ਜਨਰਲ ਬਾਡੀ ਮੀਟਿੰਗ ਕਰਕੇ ਮਨਾਈ ਜਾਵੇਗੀ। ਇਸ ਜਨਰਲ ਬਾਡੀ ਮੀਟਿੰਗ ਨੂੰ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਸੰਬੋਧਨ ਕਰਨਗੇ। ਇਸ ਮੀਟਿੰਗ ‘ਚ ਉਚੇਚੇ ਤੌਰ ‘ਤੇ ਜ਼ਿਲ੍ਹਾ ਸਕੱਤਰ ਸਾਥੀ ਜਸਵਿੰਦਰ ਸਿੰਘ ਢੇਸੀ ਵੀ ਹਾਜ਼ਰ ਸਨ।

Scroll To Top