Now Reading
ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼

ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਇਲਾਕੇ ਦੇ ਪਿੰਡ ਪੱਖੋਕੇ ਵਿੱਚ ਮੀਟਿੰਗ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਦੇ ਮਸਲੇ ਹੱਲ ਕਰਨ ਵਿੱਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਗਿਆ| ਮੀਟਿੰਗ ਵਿੱਚ ਜਥੇਬੰਦੀ ਦੀ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ| ਮੀਟਿੰਗ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਜ਼ਿਲ੍ਹਾ ਆਗੂ ਕਰਮਬੀਰ ਪੱਖੋਕੇ ਨੇ ਸੰਬੋਧਨ ਕਰਦਿਆਂ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਤੇ ਨੌਜਵਾਨ ਰੁਜ਼ਗਾਰ ਖਾਤਰ ਵਿਦੇਸ਼ਾਂ ਜਾਣ ਲਈ ਮਜਬੂਰ ਹਨ| ਉਨ੍ਹਾਂ ਇਕਸਾਰ ਵਿੱਦਿਆ ਪ੍ਰਾਪਤ ’ਤੇ ਵੀ ਜ਼ੋਰ ਦਿੱਤਾ| ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦਾ ਸਥਾਨਕ ਤਹਿਸੀਲ ਇਕਾਈ ਦਾ ਅਜਲਾਸ ਜਵੰਦਾ ਕਲਾਂ ਵਿੱਚ 25 ਅਗਸਤ ਨੂੰ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਹੋਰਨਾਂ ਦੇ ਇਲਾਵਾ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਸਤਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ| ਮੀਟਿੰਗ ਵਿਚ ਜਥੇਬੰਦੀ ਦੀ 31 ਮੈਂਬਰੀ ਕਮੇਟੀ ਦੀ ਚੋਣ ਵਿੱਚ ਹਰਦਿਲ ਸਿੰਘ ਨੂੰ ਪ੍ਰਧਾਨ ਅਤੇ ਜੁਗਰਾਜ ਸਿੰਘ ਨੂੰ ਸਕੱਤਰ ਚੁਣਿਆ ਗਿਆ| ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।

Scroll To Top