Now Reading
ਸਰਦੂਲਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਮਾਰਚ ਕੀਤਾ

ਸਰਦੂਲਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਮਾਰਚ ਕੀਤਾ

ਸਰਦੂਲਗੜ੍ਹ : ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸਰਦੂਲਗੜ੍ਹ, ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਅਤੇ ਸਰਬਤ ਦਾ ਭਲਾ ਸੁਸਾਇਟੀ ਝੰਡਾ ਕਲਾਂ ਵੱਲੋਂ ਨਸ਼ੇ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਜਿਸ ‘ਚ ਵੱਡੀ ਗਿਣਤੀ ‘ਚ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਏ। ਇਸ ਮੌਕੇ ਕੀਤੀ ਇੱਕ ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲੇ ‘ਚ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਵਾਉਣਾ ਅਤੇ ਬੇਰੁਜ਼ਗਾਰੀ ਦੇ ਖ਼ਾਤਮੇ ਤੋਂ ਬਿਨਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ ਕੀਤਾ ਜਾ ਸਕਦਾ।

Scroll To Top