ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਭਿੱਖੀਵਿੰਡ ਵਿਖੇ ਸ਼ਹੀਦ-ਏ-ਆਜਮ ਸ਼ਹੀਦ ਭਗਤ ਸਿੰਘ ਦੇ ਜਨਮ ਨੂੰ ਸਮਰਪਿਤ ਇਕੱਠ ਕੀਤਾ ਗਿਆ| ਜਿਸ ਅਗਵਾਈ ਆਰ ਐਮ ਪੀ ਆਈ ਦੇ ਸੀਨੀਅਰ ਆਗੂ ਜਸਵੰਤ ਸਿੰਘ ਭਿੱਖੀਵਿੰਡ ਦਰਬਾਰਾ ਸਿੰਘ ਵਾਂ ਨੇ ਕੀਤੀ| ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਹਮਦਰਦਾਂ ਨੇ ਭਾਗ ਲਿਆ| ਇਸ ਮੌਕੇ ਇਕੱਠੇ ਹੋਏ ਕਿਰਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਆਰ. ਐਮ. ਪੀ. ਆਈ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ ਆਰ. ਐਮ. ਪੀ. ਆਈ. ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭਿੱਖੀਵਿੰਡ ਸ਼ੋਰੀਆ ਚੱਕਰ ਵਿਜੇਤਾ ਨੇ ਬੋਲਦਿਆਂ ਕਿਹਾ ਕਿ ਹਿੰਦੋਸਤਾਨ ਅਤੇ ਪੰਜਾਬ ਦੇ ਹਾਕਮਾਂ ਵਲੋਂ ਸ਼ਹੀਦ-ਏ-ਆਜਮ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨਾਲ ਗ਼ਦਾਰੀ ਕੀਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੇ ਉਲਟ ਸਮਾਜ ਸਿਰਜਿਆ ਜਾ ਰਿਹਾ ਹੈ ਜੋ ਕਿ ਸਹੀਦ ਭਗਤ ਸਿੰਘ ਦੇ ਵਾਅਦਾ ਖਿਲਾਫੀ ਹੈ| ਇਨ੍ਹਾਂ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ 65 ਲੱਖ ਮੁੰਡੇ ਅਤੇ ਕੁੜੀਆਂ ਰੁਜ਼ਗਾਰ ਲਈ ਦਰ ਦਰ ਧੱਕੇ ਖਾ ਰਹੇ ਹਨ ਅਤੇ ਰੁਜ਼ਗਾਰ ਮੰਗ ਰਹੇ ਲੋਕਾਂ ਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ| ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ. ਐਮ. ਪੀ. ਆਈ. ਦੇ ਆਗੂ ਨਿਸ਼ਾਨ ਸਿੰਘ ਪਹੂਵਿੰਡ ਜਗਤਾਰ ਸਿੰਘ ਵਾਂ, ਸੁਰਜੀਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾਂ, ਮਾਹਣ ਸਿੰਘ ਭਿੱਖੀਵਿੰਡ, ਅੰਗਰੇਜ਼ ਸਿੰਘ ਨਵਾਂ ਪਿੰਡ, ਬਿੱਕਰ ਸਿੰਘ ਭਗਵਾਨਪੁਰਾ, ਅਜੀਤ ਸਿੰਘ ਕੰਬੋਕੇ ਆਦਿ ਆਗੂ ਹਾਜ਼ਰ ਸਨ|