Now Reading
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਤਰਨਤਾਰਨ ਦੀ ਜਨਰਲ ਬਾਡੀ ਮੀਟਿੰਗ ਹੋਈ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਤਰਨਤਾਰਨ ਦੀ ਜਨਰਲ ਬਾਡੀ ਮੀਟਿੰਗ ਹੋਈ

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਦੇ ਜ਼ਿਲ੍ਹਾ ਤਰਨਤਾਰਨ ਦੀ ਜਨਰਲ ਬਾਡੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜ਼ਿਲ੍ਹੇ ਭਰ ‘ਚੋਂ ਆਏ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਉਚੇਚੇ ਤੌਰ ‘ਤੇ ਪਹੁੰਚੇ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਦੇਸ਼ ਵਿਚ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਮੁਫ਼ਤ ਲਾਜ਼ਮੀ ਤੇ ਇਕਸਾਰ ਵਿੱਦਿਆ ਪ੍ਰਾਪਤ ਨਹੀਂ ਹੋ ਰਹੀ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦਾ ਮੁੱਖ ਕਾਰਨ ਦੇਸ਼ ਵਿਚ ਰਾਜ ਕਰਨ ਵਾਲੀਆਂ ਹਾਕਮ ਧਿਰਾਂ ਵਲੋਂ ਲਾਗੂ ਕੀਤੀਆਂ ਗਈਆਂ ਨਵਉਦਾਰਵਾਦੀ ਨੀਤੀਆਂ ਹਨ, ਜਿਸ ਨਾਲ ਵਿੱਦਿਆ ਦਾ ਵਪਾਰੀਕਰਨ ਹੋ ਚੁੱਕਾ ਹੈ ਅਤੇ ਉਹ ਗ਼ਰੀਬਾਂ ਦੇ ਬੱਚਿਆਾ ਦੀ ਪਹੁੰਚ ਤੋਂ ਬਾਹਰ ਜਾ ਚੁੱਕੀ ਹੈ ਅਤੇ ਰੁਜ਼ਗਾਰ ਪੈਦਾ ਕਰਨ ਵਾਲੇ ਵਸੀਲੇ ਲਗਾਤਾਰ ਖਤਮ ਕੀਤੇ ਜਾ ਰਹੇ ਹਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਨਸ਼ਿਆਂ ਅਤੇ ਗੁੰਡਾਗਰਦੀ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ | ਸਾਥੀ ਸਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਜਥੇਬੰਦੀ ਵਲੋਂ ਪੂਰੇ ਪੰਜਾਬ ਤੇ ਹਰਿਆਣੇ ਦੇ ਸਰਗਰਮ ਨੌਜਵਾਨਾਂ ਤੇ ਵਿਦਿਆਰਥੀਆਂ ਦਾ ਸੂਬਾ ਸਕੂਲ 10,11 ਤੇ 12 ਅਗਸਤ ਨੂੰ ਚੀਮਾ ਭਵਨ ਜਲੰਧਰ ਵਿਖੇ ਲਗਾਇਆ ਲਗਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਤੇ ਸਕੱਤਰ ਸੁਖਦੇਵ ਸਿੰਘ ਜਵੰਦਾ ਨੇ ਕਿਹਾ ਕਿ ਸੂਬਾ ਸਕੂਲ ਵਿਚ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਤੇ ਵਿਦਿਆਰਥੀ ਹਿੱਸਾ ਲੈਣਗੇ ਅਤੇ ਚੌਵੀ ਅਗਸਤ ਨੂੰ ਪੱਟੀ 26 ਅਗਸਤ ਤਰਨ ਤਾਰਨ ਤੇ 31 ਅਗਸਤ ਖਡੂਰ ਸਾਹਿਬ ਦੀਆਂ ਤਹਿਸੀਲਾਂ ਦੀਆਾ ਜਥੇਬੰਦਕ ਕਾਨਫ਼ਰੰਸਾਂ ਕੀਤੀਆਂ ਜਾਣਗੀਆਂ। ਇਸ ਮੌਕੇ ਅੰਮਿ੍ਤਪਾਲ ਸਿੰਘ, ਡਾ. ਜਤਿੰਦਰ ਸਿੰਘ, ਬੂਟਾ ਸਿੰਘ, ਬਿੱਕਰ ਸਿੰਘ, ਸਨੇਹਦੀਪ ਸਿੰਘ, ਇੰਦਰਜੀਤ ਸਿੰਘ, ਸਹਿਜਪਾਲ, ਲਵਪ੍ਰੀਤ ਸਿੰਘ, ਰਾਜਨ, ਗੁਰਜੰਟ ਸਿੰਘ, ਸੁਰਜੀਤ ਸਿੰਘ, ਕਰਨਬੀਰ ਸਿੰਘ, ਰਵੀ ਕੁਮਾਰ, ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ।

Scroll To Top