ਸਰਦੂਲਗੜ੍ਹ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮ੍ਰਪਿਤ ਅਤੇ ਸਾਥੀ ਨਰਿੰਦਰ ਕੁਮਾਰ ਸੋਮਾ ਦੀ ਯਾਦ ‘ਚ 28 ਜੁਲਾਈ ਦੀ ਸ਼ਾਮ ਨੂੰ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਸਭਾ ਦੇ ਸੂਬਾ ਪ੍ਰਧਾਨ ਮਨਦੀਪ ਰਤੀਆ ਅਤੇ ਸੂਬਾ ਜਨਰਲ ਸਕੱਤਰ ਸਮਸ਼ੇਰ ਸਿੰਘ ਬਟਾਲਾ ਸੰਬੋਧਨ ਕਰਨਗੇ।