ਸੰਗਤ ਮੰਡੀ : ਕੇਂਦਰੀ ਕਮੇਟੀ ਦੇ ਸੱਦੇ ‘ਤੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕਾਰਕੁਨਾਂ ਨੇ ਸੰਗਤ ਮੰਡੀ ਦੇ ਮੁੱਖ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕਰਨ ਉਪਰੰਤ ਬੱਸ ਅੱਡੇ ਅੱਗੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ¢ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੈਸ਼ੀਅਰ ਸਾਥੀ ਮਿੱਠੂ ਸਿੰਘ ਘੁੱਦਾ ਤੇ ਪ੍ਰਕਾਸ਼ ਨੰਦਗੜ੍ਹ ਨੇ ਕੀਤੀ¢ ਪ੍ਰਦਰਸ਼ਨਕਾਰੀ ਡੀਜ਼ਲ-ਪੈਟਰੋਲ-ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ, ਛਾਲਾਂ ਮਾਰ ਕੇ ਵਧ ਰਹੀ ਮਹਿੰਗਾਈ ਅਤੇ ਭਿਆਨਕਤਾ ਦੀਆਂ ਹੱਦਾਂ ਪਾਰ ਕਰ ਗਈ ਬੇਰੁਜ਼ਗਾਰੀ ਿਖ਼ਲਾਫ਼ ਸਖ਼ਤ ਰੋਸ ਪ੍ਰਗਟ ਕਰ ਰਹੇ ਸਨ ¢ ਸਥਾਨਕ ਬੱਸ ਅੱਡੇ ‘ਤੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਰ.ਐਮ.ਪੀ.ਆਈ. ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਮਹੀਪਾਲ ਨੇ ਕਿਹਾ ਕਿ ਕੌਮਾਂਤਰੀ ਮੰਡੀ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਹਕੂਮਤ ਤੇਲ ਕੰਪਨੀਆਂ ਦੇ ਮੁਨਾਫ਼ੇ ਵਧਾਉਣ ਲਈ ਲਗਭਗ ਹਰ ਰੋਜ਼ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਦੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਮੋਦੀ ਨੇ ਧੋਖੇ ਭਰੀਆਂ ਅਪੀਲਾਂ ਰਾਹੀਂ ਲੱਖਾਂ ਲੋਕਾਂ ਤੋਂ ਗੈਸ ਸਬਸਿਡੀ ਛੁਡਵਾਉਣ ਦੇ ਬਾਵਜੂਦ ਰਸੋਈ ਗੈਸ ਦੀਆਂ ਕੀਮਤਾਂ ਵਿਚ ਪਿਛਲੇ ਚਾਰ ਸਾਲਾਂ ਵਿਚ 100 ਫ਼ੀਸਦੀ ਤੋਂ ਵੀ ਜ਼ਿਆਦਾ ਦਾ ਵਾਧਾ ਕੀਤਾ ਹੈ¢ ਉਨ੍ਹਾਂ ਐਲਾਨ ਕੀਤਾ ਕਿ ਪ੍ਰਮੁੱਖ ਖੱਬੀਆਂ ਪਾਰਟੀਆਂ ਵਲੋਂ ਅੱਜ ਬਠਿੰਡਾ ਸ਼ਹਿਰ ਵਿਚ ਵੀ ਸਾਂਝਾ ਰੋਸ ਮਾਰਚ ਕੀਤਾ ਜਾਵੇਗਾ¢ ਅੱਜ ਦੇ ਪ੍ਰਦਰਸ਼ਨ ਵਿਚ ਸੰਪੂਰਨ ਸਿੰਘ, ਮਲਕੀਤ ਸਿੰਘ, ਉਮਰ ਦੀਨ, ਚੰਦ ਸਿੰਘ, ਸਰੂਪ ਸਿੰਘ, ਵੀਰ ਸਿੰਘ, ਨਰਦੇਵ ਸਿੰਘ ਟੈਣੀ, ਕਿ੍ਸ਼ਨ ਕੁਮਾਰ, ਮੱਖਣ ਸਿੰਘ ਤਲਵੰਡੀ, ਤਾਰਾ ਸਿੰਘ ਕੋਟੜਾ, ਜਰਨੈਲ ਸਿੰਘ, ਸਰੂਪ ਸਿੰਘ ਆਦਿ ਸਾਥੀ ਵੀ ਸ਼ਾਮਿਲ ਸਨ