Now Reading
ਹਰਦਿਲ ਪ੍ਰਧਾਨ, ਜੁਗਰਾਜ ਸਿੰਘ ਸਕੱਤਰ ਚੁਣੇ ਗਏ

ਹਰਦਿਲ ਪ੍ਰਧਾਨ, ਜੁਗਰਾਜ ਸਿੰਘ ਸਕੱਤਰ ਚੁਣੇ ਗਏ

ਤਰਨ ਤਾਰਨ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਪਿੰਡ ਪੱਖੋਕੇ, ਮੀਟਿੰਗ ਕਰਵਾਉਣ ਪਹੁੰਚੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਸੁਲੱਖਣ ਸਿੰਘ ਤੁੜ ਤੇ ਜ਼ਿਲ੍ਹਾ ਆਗੂ ਕਰਮਬੀਰ ਪੱਖੋਕੇ ਹਾਜ਼ਰ ਹੋਏ। ਇਸ ਮੌਕੇ ਤੇ ਪਿੰਡ ਪੱਖੋਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ 31 ਮੈਂਬਰੀ ਕਮੇਟੀ ਚੁਣੀ ਗਈ ਅਤੇ ਕਮੇਟੀ ਦਾ ਪ੍ਰਧਾਨ ਹਰਦਿਲ, ਸਕੱਤਰ ਜੁਗਰਾਜ ਸਿੰਘ ਚੁਣੇ ਗਏ ਸਨ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰੁਜ਼ਗਾਰ ਦੇਣ ਵਾਲੇ ਸਰਕਾਰ ਵਲੋਂ ਕੀਤੇ ਗਏ ਵਾਧੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਅੱਜ ਦੇ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਵਿਚ ਜਾ ਕੇ ਧੱਕੇ ਖਾ ਰਹੇ ਹਨ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਦੇਸ਼ ਵਿਚ ਵਿਦਿਆਰਥੀਆਂ ਨੂੰ ਇਕਸਾਰ ਵਿੱਦਿਆ ਪ੍ਰਾਪਤ ਨਹੀਂ ਹੋ ਰਹੀ ਅਤੇ ਬੇਰੁਜ਼ਗਾਰੀ ਦੇ ਵਧਣ ਦਾ ਮੁੱਖ ਕਾਰਨ ਦੇਸ਼ ਵਿਚ ਰਾਜ ਕਰਨ ਵਾਲੀਆਂ ਹਾਕਮ ਧਿਰਾਂ ਵਲੋਂ ਲਾਗੂ ਕੀਤੀਆਂ ਗਈਆਂ ਨਵਉਦਾਰਵਾਦੀ ਨੀਤੀਆਂ ਹਨ | ਇਸ ਮੌਕੇ ਤੁੜ ਨੇ ਕਿਹਾ ਕਿ 25 ਤਰੀਕ ਨੂੰ ਤਹਿਸੀਲ ਤਰਨ ਤਾਰਨ ਦਾ ਇਜਲਾਸ ਪਿੰਡ ਜਵੰਦਾ ਕਲਾ ਕੀਤਾ ਜਾ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਜਥੇਬੰਦ ਕਰ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਤੇ ਹਾਜ਼ਰ ਸਾਥੀ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਸਤਿੰਦਰ ਸਿੰਘ, ਲਵਜੀਤ ਸਿੰਘ, ਵਾਰਿਸ ਸਿੰਘ, ਰਾਜਵਿੰਦਰ ਸਿੰਘ, ਜਤਿੰਦਰ ਸਿੰਘ, ਅਮਰਿੰਦਰ ਸਿੰਘ, ਰਾਜਬੀਰ ਸਿੰਘ, ਜਸਕਰਨ ਸਿੰਘ, ਰਾਜਿੰਦਰਪਾਲ ਸਿੰਘ, ਕਰਮਬੀਰ ਸਿੰਘ ਆਦਿ ਸਾਥੀ ਹਾਜ਼ਰ ਸਨ।

Scroll To Top