Now Reading
ਹਲਕਾ ਖੇਮਕਰਨ ਦੇ ਵਿਧਾਇਕਾਂ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਫੂਕਿਆ

ਹਲਕਾ ਖੇਮਕਰਨ ਦੇ ਵਿਧਾਇਕਾਂ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ : ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਮਹੀਨਿਆਂ ਤੋਂ ਬੈਠੇ ਮਜ਼ਦੂਰਾਂ ਦੀ ਕੋਈ ਸਾਰ ਨਾ ਲੈਣ ਦੇ ਰੋਸ ਵਜੋਂ ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਹਰੀਕੇ ਚੌਕ ਵਿਚ ਹਲਕਾ ਖੇਮਕਰਨ ਦੇ ਵਿਧਾਇਕਾਂ ਸੁਖਪਾਲ ਸਿੰਘ ਭੁੱਲਰ ਦਾ ਪੁਤਲਾ ਫੂਕਿਆ| ਇਸ ਮੌਕੇ ਬਲਵੰਤ ਸਿੰਘ ਜੌਣੇਕੇ ਨੇ ਕਿਹਾ ਕਿ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਪੰਚਾਇਤੀ ਜ਼ਮੀਨ ਵਿਚ ਧਰਨਾ ਲਗਾਇਆ ਹੋਇਆ ਹੈ ਪਰੰਤੂ ਨਾ ਤਾਂ ਵਿਧਾਇਕ ਅਤੇ ਨਾ ਹੀ ਕੋਈ ਉਚ ਅਧਿਕਾਰੀ ਮਜ਼ਦੂਰਾਂ ਦੀ ਸਾਰ ਲੈਣ ਵਾਸਤੇ ਆਇਆ ਅਤੇ ਇਸ ਖਿਲਾਫ ਰੋਸ ਪ੍ਰਗਟ ਕਰਨ ਲਈ ਦਿਹਾਤੀ ਮਜ਼ਦੂਰ ਸਭਾ ਨੇ ਫੈਸਲਾਂ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਪਿੰਡ ਪੁਤਲੇ ਫੂਕ ਕੇ ਵਿਰੋਧ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਪੰਚਾ ਇਤੀ ਜ਼ਮੀਨ ਵਿਚ ਬੈਠੇ ਮਜ਼ਦੂਰ ਕਿਸੇ ਵੀ ਕੀਮਤ ‘ਤੇ ਜ਼ਮੀਨ ਤੋਂ ਨਹੀਂ ਉਠਣਗੇ ਅਤੇ ਆਉਣ ਵਾਲੇ ਸਮੇਂ ਵਿਚ ਦਿਹਾਤੀ ਮਜ਼ਦੂਰ ਸਭਾ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ| ਇਸ ਮੌਕੇ ਦਿਆਲ ਸਿੰਘ, ਬਿਕਰਮਜੀਤ ਸਿੰਘ, ਗੁਰਚਰਨ ਸਿੰਘ, ਹੀਰਾ ਸਿੰਘ, ਗਿਆਨ ਸਿੰਘ, ਰਾਜ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਮੇਜਰ ਸਿੰਘ, ਲਖਬੀਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ|

Scroll To Top