ਅਜਨਾਲਾ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਰੁਜ਼ਗਾਰ ਨਾ ਮਿਲਣ ਕਾਰਨ ਰੋਹ ਦਾ ਪ੍ਰਗਟਾਵਾ ਕੀਤਾ

ਅਜਨਾਲਾ – ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵੱਲੋਂ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਕੱਠੇ ਹੋਏ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਸ਼ਹਿਰ ‘ਚ ਮਾਰਚ ਕੀਤਾ ਅਤੇ ਮਗਰੋਂ ਰੁਜ਼ਗਾਰ ਦਫ਼ਤਰ ਅੱਗੇ ਧਰਨਾ ਦਿੱਤਾ। ਜਿਸ ਦੀ ਅਗਵਾਈ ਕੁਲਵੰਤ ਸਿੰਘ ਮੱਲੂਨੰਗਲ , ਸਤਵਿੰਦਰ ਸਿੰਘ ਉਠੀਆਂ, ਸੁੱਚਾ ਸਿੰਘ ਘੱਗਾ, ਜੱਗਾ ਸਿੰਘ ਡੱਲਾ ਨੇ ਕੀਤੀ ਅਤੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ, ਜਿਲ੍ਹਾ ਸਕੱਤਰ ਸੁਰਜੀਤ ਸਿੰਘ ਦੁਧਰਾਏ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ। ਇਸ ਉਪਰੰਤ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਵਟਸਐਪ ‘ਤੇ sangramilehar.com ਦੀਆਂ ਖ਼ਬਰਾਂ ਮੰਗਵਾਉਣ ਲਈ ਫ਼ੋਨ ਨੰਬਰ 9814364723 ਸੇਵ ਕਰਨ ਉਪਰੰਤ ਆਪਣਾ ਨਾਮ, ਸ਼ਹਿਰ ਦਾ ਨਾਮ ਅਤੇ SL START ਵਟਸਐਪ ‘ਤੇ ਭੇਜੋ ਜੀ।