ਹੁਸ਼ਿਆਰਪੁਰ : ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰ.ਐਮ.ਪੀ.ਆਈ.) ਜ਼ਿਲ੍ਹਾ ਇਕਾਈ ਵਲੋਂ ਐਸ.ਐਸ.ਏ./ਰਮਸਾ ਅਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ‘ਚ ਨਿਯਮਤ ਕਰਨ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਹੈ | ਸੂਬਾ ਸਕੱਤਰ ਕਾ: ਹਰਕੰਵਲ ਸਿੰਘ ਅਤੇ ਜ਼ਿਲ੍ਹਾ ਇਕਾਈ ਦੇ ਸਕੱਤਰ ਪਿ੍ੰਸੀਪਲ ਪਿਆਰਾ ਸਿੰਘ ਨੇ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ‘ਚ 75 ਫ਼ੀਸਦੀ ਕਟੌਤੀ ਕਰਕੇ 3 ਸਾਲਾ ਪਰਖ ਸਮੇਂ ‘ਤੇ ਨਿਗੂਣੀ ਤਨਖ਼ਾਹ ‘ਤੇ ਕੰਮ ਕਰਨ ਉਪਰੰਤ ਸੇਵਾਵਾਂ ਰੈਗੂਲਰ ਕਰਨ ਦੀ ਸ਼ਰਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਖ਼ਾਸ ਕਰਕੇ ਮਹਿਲਾ ਅਧਿਆਪਕਾਂ ਦੀਆਂ ਮੁਅੱਤਲੀਆਂ ਅਤੇ ਦੂਰ-ਦੁਰਾਡੇ ਬਦਲੀਆਂ ਕਰਕੇ ਸਿੱਖਿਆ ਤੰਤਰ ਨੂੰ ਤਹਿਸ-ਨਹਿਸ ਕਰ ਰਹੀ ਹੈ |