Now Reading
ਆਰਐਮਪੀਆਈ ਨੇ ਗੁਰਦਾਸਪੁਰ ਤੋਂ ਸਾਥੀ ਲਾਲ ਚੰਦ ਕਟਾਰੂਚੱਕ ਨੂੰ ਉਮੀਦਵਾਰ ਐਲਾਨਿਆ

ਆਰਐਮਪੀਆਈ ਨੇ ਗੁਰਦਾਸਪੁਰ ਤੋਂ ਸਾਥੀ ਲਾਲ ਚੰਦ ਕਟਾਰੂਚੱਕ ਨੂੰ ਉਮੀਦਵਾਰ ਐਲਾਨਿਆ

ਜਲੰਧਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪੰਜਾਬ ਡੈਮੋਕਰੈਟਿਕ ਅਲਾਇੰਸ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕੀਤਾ। ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਨਾਂ ਹੇਠ ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਨਵਾਂ ਪੰਜਾਬ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਐਮਸੀਪੀਆਈ (ਯੂ) ਨੇ ਸਾਂਝਾ ਗੱਠਜੋੜ ਕਰਕੇ ਪੰਜਾਬ ਦੇ 13 ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤਹਿਤ ਪੰਜਾਬ ਦੇ ਬਹੁਤੇ ਹਲਕਿਆਂ ‘ਚ ਉਕਤ ਗੱਠਜੋੜ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅੱਜ ਗੁਰਦਾਸਪੁਰ ਤੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਸਾਥੀ ਲਾਲ ਚੰਦ ਕਟਾਰੂਚੱਕ ਨੂੰ ਉਮੀਦਵਾਰ ਐਲਾਨਿਆ ਗਿਆ। ਉਮੀਦਵਾਰ ਐਲਾਨਣ ਪਿੱਛੋਂ ਸਾਥੀ ਪਾਸਲਾ ਨੇ ਕਿਹਾ ਕਿ ਪਾਰਟੀ ਵੱਲੋਂ ਸਾਰੀਆਂ ਸੀਟਾਂ ‘ਤੇ ਗੱਠਜੋੜ ਦੇ ਹੱਕ ‘ਚ ਉਤਸ਼ਾਹ ਨਾਲ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦਾ ਸਫ਼ਾਇਆ ਕੀਤਾ ਜਾ ਸਕੇ।

Scroll To Top