Now Reading
ਆਰਐੱਮਪੀਆਈ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਜੱਲਿਆਂਵਾਲਾ ਬਾਗ ਸ਼ਹੀਦੀ ਸਾਕੇ ਬਾਰੇ ਸੈਮੀਨਾਰ ਆਯੋਜਿਤ

ਆਰਐੱਮਪੀਆਈ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਜੱਲਿਆਂਵਾਲਾ ਬਾਗ ਸ਼ਹੀਦੀ ਸਾਕੇ ਬਾਰੇ ਸੈਮੀਨਾਰ ਆਯੋਜਿਤ


ਤਰਨਤਾਰਨ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵਲੋਂ ਖ਼ਾਲਸਾ ਪੰਥ ਦੀ ਸਾਜਨਾ ਦੇ ਇਤਿਹਾਸਕ ਮਹੱਤਵ ਅਤੇ ਜੱਲਿਆਂਵਾਲਾ ਬਾਗ ਦੇ ਸ਼ਹੀਦੀ ਸਾਕੇ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਿਕਤਾ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਇਤਿਹਾਸਕ ਘਟਨਾਵਾਂ ਦੀ ਵਿਆਖਿਆ ਕਰਦੇ ਹੋਏ ਉਨ੍ਹਾਂ ਦੇ ਵਰਤਮਾਨ ਰਾਜਨੀਤਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਚਰਚਾ ਕੀਤੀ।
ਉਹਨਾ ਜ਼ੋਰ ਦੇ ਕੇ ਕਿਹਾ ਕਿ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸਕ ਪਿਛੋਕੜ ਅਤੇ ਉਸ ਸਮੇਂ ਦੇ ਵਿਚਾਰਧਾਰਕ ਵਿਵਾਦਾਂ ਨੂੰ ਸਮਝਣਾ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੇ ਨਿਸ਼ਾਨੇ ਸਿਰਫ਼ ਧਾਰਮਿਕ ਨਹੀਂ ਸਨ, ਸਗੋਂ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸਿਧਾਂਤਾਂ ’ਤੇ ਆਧਾਰਿਤ ਸਨ, ਜੋ ਅੱਜ ਵੀ ਪ੍ਰਸੰਗਿਕ ਹਨ।
ਸੈਮੀਨਾਰ ਵਿੱਚ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਇਸ ਘਟਨਾ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਵਿਰੁੱਧ ਲੜਾਈ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਦੱਸਿਆ। ਉਹਨਾ ਇਸ ਘਟਨਾ ਨੂੰ ਅੱਜ ਦੇ ਸਮੇਂ ਵਿੱਚ ਸਾਂਝੇ ਸੰਘਰਸ਼ ਦੀ ਪ੍ਰੇਰਣਾ ਵਜੋਂ ਦੇਖਣ ਦੀ ਲੋੜ ‘ਤੇ ਜੋਰ ਦਿੱਤਾ।
ਸਾਥੀ ਪਾਸਲਾ ਨੇ ਕਿਹਾ ਕੇ ਮਨੁੱਖਤਾ ਦੇ ਕਾਤਲ ਸਾਮਰਾਜ ਦੀਆਂ ਸਾਜਿਸਾਂ ਅਤੇ ਮਨਸੂਬਿਆਂ ਨੂੰ ਭਾਂਜ ਦੇਣ ਲਈ ਸਾਮਰਾਜੀ ਤਾਕਤਾਂ ਦੀ ਝੋਲੀ ਚੁੱਕ ਪਾਰਟੀ ਭਾਜਪਾ ਨੂੰ ਗੱਦੀ ਤੋਂ ਲਹੁਣਾ ਅਤਿ ਜਰੂਰੀ ਹੈ।
ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਰਾਏ ਨੇ ਆਰਐੱਸਐੱਸ ਅਤੇ ਹਿੰਦੂਵਾਦੀ ਸੰਗਠਨਾਂ ਦੇ ਰਾਜਨੀਤਿਕ ਏਜੰਡੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਸੰਗਠਨ ਧਾਰਮਿਕ ਵਿਤਕਰੇ ਅਤੇ ਸਮਾਜਿਕ ਵੰਡ ਨੂੰ ਹਵਾ ਦੇ ਰਹੇ ਹਨ, ਜੋ ਦੇਸ਼ ਦੀ ਏਕਤਾ ਲਈ ਖ਼ਤਰਨਾਕ ਹੈ।
ਸੈਮੀਨਾਰ ਦੀ ਪ੍ਰਧਾਨਗੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਬਲਦੇਵ ਸਿੰਘ ਪੰਡੋਰੀ, ਸੁਲੱਖਣ ਸਿੰਘ ਤੁੜ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਨੇ ਕਿਹਾ ਇਨ੍ਹਾਂ ਦੋਨਾਂ ਇਤਹਾਸਕ ਘਟਨਾਵਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਨਿਆਂ, ਏਕਤਾ, ਜਮੂਹਰੀਅਤ ਅਤੇ ਧਰਮ-ਨਿਰਪੱਖਤਾ ਲਈ ਲੜਾਈ ਜਾਰੀ ਰੱਖਣ ਦੀ ਲੋੜ ਹੈ। ਸੈਮੀਨਾਰ ਦੀ ਵਿਚਾਰ ਚਰਚਾ ਵਿੱਚ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਬੀਕਾ, ਮਾਸਟਰ ਸ਼ੰਗਾਰਾ ਸਿੰਘ ਘੜਕਾ, ਸਤਪਾਲ ਸ਼ਰਮਾ, ਰੇਸ਼ਮ ਸਿੰਘ ਫੈਲੋਕੇ, ਧਰਮ ਸਿੰਘ, ਨਰਿੰਦਰ ਸਿੰਘ ਰਟੋਲ, ਮਨਜੀਤ ਸਿੰਘ ਬੱਗੂ ਆਦਿ ਆਗੂਆਂ ਨੇ ਹਿੱਸਾ ਲਿਆ।

Scroll To Top