
ਭਿੱਖੀਵਿੰਡ, 19 ਦਸੰਬਰ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਭਿੱਖੀਵਿੰਡ ਦੇ ਮੀਤ ਪ੍ਰਧਾਨ ਕਾਮਰੇਡ ਸੁਖਵੰਤ ਸਿੰਘ ਮਨਿਆਲਾ ਦਾ ਅੱਜ ਦੇਹਾਂਤ ਹੋ ਗਿਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਥੀ ਮਨਿਆਲਾ ਦੇ ਤੁਰ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹ ਆਪਣੇ ਪਿਛੇ ਦੋ ਲੜਕੇ ਦੋ ਲੜਕੀਆ ਅਤੇ ਪਤਨੀ ਛੱਡ ਗਏ ਹਨ। ਦਿਹਾਤੀ ਮਜ਼ਦੂਰ ਸਭਾ ਦੇ ਜਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ, ਸੈਟਰ ਆਫ ਟਰੇਡ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਡੋਰੀ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ, ਜਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ ਤੋ ਇਲਾਵਾ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਸੰਤੋਖ ਸਿੰਘ ਮੱਖੀ, ਲਾਜਰ ਲਾਖਣਾ, ਜਗਬੀਰ ਸਿੰਘ ਭੱਟੀ, ਦਿਲਬਾਗ ਸਿੰਘ ਰਾਜੋਕੇ, ਨਰਿੰਦਰ ਕੌਰ ਪੱਟੀ, ਧਰਮ ਸਿੰਘ ਪੱਟੀ, ਸਤਪਾਲ ਸ਼ਰਮਾ, ਦਿਆਲ ਸਿੰਘ ਲੌਹਕਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਾਥੀ ਦੇ ਚਲੇ ਜਾਣ ਨਾਲ ਪ੍ਰਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਉਥੇ ਜਥੇਬੰਦੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
