Now Reading
ਕਿਸਾਨੀ ਮੰਗਾਂ ਮਨਵਾਉਣ ਲਈ ਧਰਨਾ ਦਿੱਤਾ

ਕਿਸਾਨੀ ਮੰਗਾਂ ਮਨਵਾਉਣ ਲਈ ਧਰਨਾ ਦਿੱਤਾ

ਤਰਨ ਤਾਰਨ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਐਸਡੀਓ ਪਾਵਰਕਾਮ ਦੇ ਦਫ਼ਤਰ ਫੋਕਲ ਪੁਆਇੰਟ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਡਾ. ਸਤਨਾਮ ਸਿੰਘ ਦੇਊ, ਬੁੱਧ ਸਿੰਘ ਪੱਖੋਕੇ, ਰਛਪਾਲ ਸਿੰਘ ਬਾਠ, ਚਮਕੌਰ ਸਿੰਘ ਭੁੱਲਰ, ਕਰਮ ਸਿੰਘ ਪੰਡੋਰੀ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਚਰਨਜੀਤ ਸਿੰਘ ਬਾਠ ਨੇ ਕਿਹਾ ਕੇ ਪਹਿਲਾ ਹੀ ਕਰਜ਼ੇ ਦੇ ਭਾਰ ਹੇਠ ਦੱਬੇ ਹੋਏ ਕਿਸਾਨਾਂ ਮਜ਼ਦੂਰਾਂ ਦੇ ਬਿੱਲਾਂ ‘ਚ 2 ਪ੍ਰਤੀਸ਼ਤ ਦਾ ਵਾਧਾ ਕਰ ਦਿੱਤਾ ਹੈ, ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਲਈ ਨਿਰਵਿਘਨ ਸਪਲਾਈ ਦੇਣ ਦੇ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ, ਸੜੇ ਅਤੇ ਚੋਰੀ ਹੋਏ ਟਰਾਂਸਫ਼ਾਰਮਰ ਸਮੇਂ ਸਿਰ ਬਦਲੇ ਨਹੀਂ ਜਾ ਰਹੇ, ਪਾਵਰਕਾਮ ਦੇ ਦਫ਼ਤਰ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਦੇ ਅੱਡੇ ਬਣੇ ਹੋਏ ਹਨ।ਅਤੇ ਕੋਈ ਵੀ ਕੰਮ ਪੈਸਿਆਂ ਬਿਨਾਂ ਨਹੀਂ ਹੁੰਦਾ, ਸੜੇ ਤੇ ਚੋਰੀ ਹੋਏ ਟਰਾਂਸਫ਼ਾਰਮਰ ਅਤੇ ਸਪਲਾਈ ਸਬੰਧੀ ਸ਼ਿਕਾਇਤਾਂ ਲਈ ਸੁਝਾਏ ਟੈਲੀਫ਼ੋਨ ਅਤੇ ਆਨਲਾਈਨ ਢਾਂਚਾ ਲੋਕਾਂ ਨਾਲ ਮਜ਼ਾਕ ਸਾਬਤ ਹੋ ਰਿਹਾ ਹੈ। ਆਗੂਆਂ ਨੇ ਕਿਸਾਨਾਂ ਨੂੰ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਐਸਡੀਓ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਸਰਬਜੀਤ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਬਾਠ, ਦਰਸ਼ਨ ਸਿੰਘ ਪੱਖੋਕੇ ਆਦਿ ਆਗੂਆਂ ਨੇ ਸੰਬੋਧਨ ਕੀਤਾ।

Scroll To Top