/* SC_TH_END:4.3.24:fc0ffc30 */ ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ ਬਰਸੀ ਮਨਾਈ – Sangrami Lehar
Now Reading
ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ ਬਰਸੀ ਮਨਾਈ

ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ ਬਰਸੀ ਮਨਾਈ

ਗੁਰਾਇਆ- ਪਿੰਡ ਮੁਠੱਡਾ ਕਲਾਂ ‘ਚ ਅੱਜ ਕਿਸਾਨ ਆਗੂ ਨਰੰਜਣ ਸਿੰਘ ਮੁਠੱਡਾ ਦੀ 39ਵੀਂ ਬਰਸੀ ਮਨਾਈ ਗਈ। ਇਸ ਮੌਕੇ ਤਹਿਸੀਲ ਭਰ ‘ਚੋਂ ਇਕੱਠੇ ਕਾਰਕੁਨਾਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਅਤੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਨਰੰਜਣ ਸਿੰਘ ਮੁਠੱਡਾ ਨੇ ਕਿਸਾਨ ਲਹਿਰ ਉਸਾਰਨ ਲਈ ਕਾਫ਼ੀ ਮਿਹਨਤ ਕੀਤੀ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਮਜ਼ਦੂਰਾਂ, ਕਿਸਾਨਾਂ ਦੀ ਲਹਿਰ ਅੱਗੇ ਵੱਧ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ ਦੇ ਮੀਟਰ ਲਗਾਉਣ ਤੋਂ ਇਲਾਵਾ ਦੇਸ਼ ਭਰ ‘ਚ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਕਾਰਨ ਮਜ਼ਦੂਰ ਅਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਇਨ੍ਹਾਂ ਨੀਤੀਆਂ ਖ਼ਿਲਾਫ਼ 8 ਫਰਵਰੀ ਨੂੰ ਤਹਿਸੀਲ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਪਾਕੋਕਾ ਬਾਰੇ ਉਕਤ ਆਗੂਆਂ ਨੇ ਕਿਹਾ ਕਿ ਇਸ ਕਾਲੇ ਕਾਨੂੰਨ ਖ਼ਿਲਾਫ਼ 17 ਫਰਵਰੀ ਨੂੰ ਜਲੰਧਰ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਲਈ ਪਿੰਡ-ਪਿੰਡ ਮੀਟਿੰਗਾਂ ਕਰਨ ਦਾ ਸੱਦਾ ਵੀ ਦਿੱਤਾ ਗਿਆ। ਬਨਾਰਸੀ ਦਾਸ, ਜਗੀਰ ਸਿੰਘ ਨੰਬਰਦਾਰ ਅਤੇ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਬਰਸੀ ਸਮਾਗਮ ਨੂੰ ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕਰਦਿਆਂ ਅਗਲੇਰੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਕਮੇਟੀ ਮੈਂਬਰ ਸਰਬਜੀਤ ਗਿੱਲ ਨੇ ਪਿੰਡ ਦੇ ਵਿਛੋੜਾ ਦੇ ਚੁੱਕੇ ਆਗੂਆਂ ਬੂਟਾ ਸਿੰਘ ਸੈਂਭੀ, ਸੋਹਣ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਸੋਹਣ ਲਾਲ, ਜਗੀਰ ਮੁਹੰਮਦ, ਸੁੱਚਾ ਸਿੰਘ, ਸ਼ਾਹੂ ਰਾਮ ਆਦਿ ਨੂੰ ਵੀ ਯਾਦ ਕੀਤਾ। ਇਸ ਮੌਕੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗਰੇਟ ਬ੍ਰਿਟੇਨ ਦੇ ਆਗੂ ਸਾਥੀ ਹਰਭਜਨ ਦਰਦੀ ਦੇ ਦੇਹਾਂਤ ‘ਤੇ ਵੀ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ। ਆਰੰਭ ‘ਚ ਝੰਡਾ ਲਹਿਰਾਉਣ ਦੀ ਰਸਮ ਬਜ਼ੁਰਗ ਆਗੂ ਬਨਾਰਸੀ ਦਾਸ ਘੁੜਕਾ ਨੇ ਅਦਾ ਕੀਤੀ।

Scroll To Top