Now Reading
ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਲਈ ਮੰਗ ਪੱਤਰ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਲਈ ਮੰਗ ਪੱਤਰ

ਫਤਿਆਬਾਦ : ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਤੇ ਕਿਰਨਜੀਤ ਕੌਰ ਮਹਿਲ ਕਲਾਂ ਬਰਨਾਲਾ ਦੇ ਜਬਰ ਜਨਾਹ ਕਰਨ ਵਾਲਿਆਂ ਨੂੰ ਸਜ਼ਾ ਦੁਆਉਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਲਈ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਮੰਗ ਪੱਤਰ ਦੇਣ ਲਈ ਰੈਸ਼ੀਆਣਾ ਗਏ ਜਿਥੇ ਵਿਧਾਇਕ ਦੀ ਗੈਰ ਹਾਜ਼ਰੀ ਵਿਚ ਪੀ. ਏ. ਗੁਰਮਹਾਂਬੀਰ ਸਿੰਘ ਸਰਹਾਲੀ ਨੂੰ ਮੁੱਖ ਮੰਤਰੀ ਦੇ ਨਾਂਅ ‘ਤੇ ਮੰਗ ਪੱਤਰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਆਜ਼ਾਦ ਸੰਘਰਸ਼ ਕਮੇਟੀ ਦੇ ਆਗੂ ਬਾਬਾ ਮਹਿੰਦਰ ਸਿੰਘ ਵੇਈਾਪੂਈਾ, ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਪੰਨੂੰ) ਦੇ ਆਗੂ ਗੁਰਬਚਨ ਸਿੰਘ ਘੜਕਾ ਵਲੋਂ ਸੌਾਪਿਆ ਗਿਆ| ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਗਟ ਸਿੰਘ ਜਾਮਾਰਾਏ, ਹਰਜਿੰਦਰ ਸਿੰਘ ਟਾਂਡਾ, ਹਰਜੀਤ ਸਿੰਘ ਜੌਹਲ ਤੇ ਹੋਰਨਾਂ ਨੇ ਕਿਹਾ ਕਿ ਕਿਰਨਜੀਤ ਕੌਰ ਦਾ ਜਬਰ ਜਨਾਹ ਕਰਨ ਵਾਲਿਆਂ ਨੂੰ ਸਜ਼ਾ ਦੁਆਉਣ ਅਤੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਖ਼ਤਮ ਕਰਵਾਉਣ ਲਈ ਉਪਰੋਕਤ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਸੰਘਰਸ਼ ਜਾਰੀ ਰਹੇਗਾ|

Scroll To Top