ਡੇਹਲੋ, 25 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਲ ਰਹੇ ਲਗਾਤਾਰ ਧਰਨੇ ‘ਤੇ ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸਨ ਪੰਜਾਬ ਦਾ ਵੱਡਾ ਜਥਾ ਵੱਖ-ਵੱਖ ਪਿੰਡਾਂ ਵਿੱਚ ਮਾਰਚ ਕਰਦਾ ਹੋਇਆ ਇਸ ਧਰਨੇ ਵਿੱਚ ਸ਼ਾਮਲ ਹੋਇਆ। ਅੱਜ ਦੇ ਧਰਨੇ ਦੀ ਪ੍ਰਧਾਨਗੀ ਡਾ. ਮਨਪ੍ਰੀਤ ਕੌਰ, ਡਾ. ਜਸਵਿੰਦਰ ਕੌਰ ਤੇ ਕਿਰਨਵੀਰ ਕੌਰ ਢਿੱਲੋਂ ਨੇ ਕੀਤੀ। ਇਸ ਮੌਕੇ ਜਥੇ ਦਾ ਸਵਾਗਤ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੌਹੀ ਨੇ ਆਖਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਲੋਕਾਂ ਨੂੰ ਸਿਹਤ ਸੰਬੰਧੀ ਸੇਵਾਵਾਂ ਸਸਤੀਆਂ ਤੇ ਜਲਦੀ ਦਿੰਦੇ ਹਨ ਪਰ ਸਰਕਾਰ ਉਹਨਾਂ ਨੂੰ ਕੰਮ ਕਰਨ ਨਹੀਂ ਦੇ ਰਹੀ। ਜਿਸ ਕਰਕੇ ਲੋਕਾਂ ਨੂੰ ਇਲਾਜ ਲਈ ਮਹਿੰਗੇ ਹਸਪਤਾਲਾਂ ਵਿੱਚ ਜਾਣਾ ਪੈਦਾ ਹੈ। ਜਿੱਥੇ ਉਹਨਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਹੁੰਦੀ ਹੈ। ਉਹਨਾ ਮੰਗ ਕੀਤੀ ਕਿ ਇਹਨਾਂ ਡਾਕਟਰਾਂ ਨੂੰ ਰਜਿਸਟਡ ਕੀਤਾ ਜਾਵੇ। ਉਹਨਾ ਇਹ ਵੀ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਇਸੇ ਸਥਾਨ ‘ਤੇ ਅਕਸ ਰੰਗ-ਮੰਚ ਸਮਰਾਲਾ ਵੱਲੋਂ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾ ਹੇਠ ਨਾਟਕ ‘ਅੰਨਦਾਤਾ’ ਪੇਸ਼ ਕੀਤਾ ਜਾਵੇਗਾ। ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਜਥੇ ਦੀ ਅਗਵਾਈ ਸੂਬਾਈ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ, ਡਾ. ਅਜੀਤ ਰਾਮ ਸ਼ਰਮਾ ਝਾਂਡੇ, ਡਾ. ਭਗਤ ਸਿੰਘ, ਡਾ. ਸੰਤੋਖ ਸਿੰਘ ਮਨਸੂਰਾਂ, ਡਾ. ਕੇਸਰ ਸਿੰਘ ਧਾਦਰਾ ਨੇ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਡਾ. ਹਰਬੰਸ ਸਿੰਘ, ਡਾ. ਜਸਮੇਲ ਸਿੰਘ ਗਿੱਲ, ਰਜਿੰਦਰ ਕੌਰ, ਅਵਤਾਰ ਕੌਰ, ਮਹਿੰਦਰ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਜੱਗਾਂ, (ਕਿਲ੍ਹਾ ਰਾਏਪੁਰ) ਜਗਮਿੰਦਰ ਸਿੰਘ ਦੋਲੋ ਕਲਾਂ, ਅਮਰੀਕ ਸਿੰਘ, ਦਵਿੰਦਰ ਸਿੰਘ, ਭਗਵੰਤ ਸਿੰਘ, ਮਲਕੀਤ ਸਿੰਘ ਚਤਰ ਸਿੰਘ, ਗੁਲਜਾਰ ਸਿੰਘ, ਬਾਬਾ ਬਿੰਦਰ ਸਿੰਘ, (ਸਾਰੇ ਜੜਤੌਲੀ) ਪੰਚ ਸਤਵੰਤ ਸਿੰਘ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ, ਮੋਹਨ ਸਿੰਘ, ਮਾ. ਗੁਰਨਾਮ ਸਿੰਘ, ਹਰਦੇਵ ਸਿੰਘ, ਕਲੈਕਟਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਮੋਹਨ ਸਿੰਘ (ਨਾਰੰਗਵਾਲ ) ਹਰਮਨਜੋਤ ਸਿੰਘ, ਅਵਤਾਰ ਸਿੰਘ, ਜੀਤ ਸਿੰਘ, ਐਡਵੋਗੇਟ ਮੁਕੇਸ਼ਇੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਨੱਛਤਰ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ ਭੋਮਾ (ਘੁੰਗਰਾਣਾ) ਪ੍ਰੀਤਮ ਸਿੰਘ, ਸੇਵਾ ਸਿੰਘ, ਹਰੀ ਰਾਮ ਸਾਇਆ, ਗੁਰਦੀਪ ਸਿੰਘ ਬੱਲੋਵਾਲ, ਅਵਤਾਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ ਹਿਮਾਯੂਪੁਰ, ਸ਼ਿੰਦਰ ਸਿੰਘ ਆਦਿ ਹਾਜ਼ਰ ਸਨ।
