Now Reading
ਗੰਨਾ ਉਤਪਾਦਕਾਂ ਦੇ ਮਸਲੇ ਹੱਲ ਨਾ ਹੋਣ ਕਾਰਨ ਸੰਘਰਸ਼ ਦਾ ਐਲਾਨ

ਗੰਨਾ ਉਤਪਾਦਕਾਂ ਦੇ ਮਸਲੇ ਹੱਲ ਨਾ ਹੋਣ ਕਾਰਨ ਸੰਘਰਸ਼ ਦਾ ਐਲਾਨ

ਗੁਰਦਾਸਪੁਰ : ਪੰਜਾਬ ਦੀਆਂ ਛੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਨੁਮਾਇੰਦਿਆਂ ਦੀ ਇੱਕਤਰਤਾ ਕਾਮਰੇਡ ਸਤਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਜੇਲ੍ਹ ਰੋਡ ਸਥਿਤ ਜਮਹੂਰੀ ਕਿਸਾਨ ਸਭਾ ਦੇ ਦਫ਼ਤਰ ਵਿੱਚ ਹੋਈ। ਇਸ ਮੌਕੇ ਗੰਨਾ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਦੇ ਪ੍ਰੋਗਰਾਮ ਦੀ ਰੂਪਰੇਖਾ ਦਾ ਐਲਾਨ ਕੀਤਾ ਗਿਆ।
ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਇੱਕਤਰਤਾ ਦੌਰਾਨ ਪੰਜਾਬ ਸਰਕਾਰ ਅਤੇ ਗੰਨਾ ਮਿੱਲਾਂ ਦੇ ਪ੍ਰਬੰਧਕਾਂ ਵੱਲੋਂ ਗੰਨਾ ਉਤਪਾਦਕਾਂ ਪ੍ਰਤੀ ਧਾਰਨ ਅੜੀਅਲ ਵਤੀਰੇ ਦਾ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਮੇਟੀ ਵੱਲੋਂ ਗੰਨੇ ਦੀ ਬਕਾਇਆ ਰਕਮ ਦੀ ਅਦਾਇਗੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਾਉਣ ਲਈ 16 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਲਾਉਣ ਦਾ ਫੈਸਲਾ ਲਿਆ ਗਿਆ ਹੈ।
ਕਮੇਟੀ ਆਗੂ ਸਤਿਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਪਹਿਲਾਂ ਹੋਈ ਤਿੰਨ ਧਿਰੀ ਗੱਲਬਾਤ ਦੌਰਾਨ ਮੰਗਾਂ ਨਾਲ ਸਹਿਮਤ ਹੁੰਦਿਆਂ ਜਲਦ ਹੱਲ ਦਾ ਭਰੋਸਾ ਦੇਣ ਦੇ ਬਾਵਜੂਦ ਅਮਲੀ ਰੂਪ ਵਿੱਚ ਕੁਝ ਨਹੀਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਸਵੇਰੇ ਪਹਿਲਾਂ ਕਿਸਾਨ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਪਾਰਕ ਇੱਕਠੇ ਹੋ ਕੇ ਡੀਸੀ ਦਫ਼ਤਰ ਵੱਲ ਨੂੁੰ ਕੂਚ ਕਰਕੇ ਧਰਨਾ ਲਾਉਣਗੇ।ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਬਲਬੀਰ ਸਿੰਘ ਕੱਤੋਵਾਲ, ਜਸਬੀਰ ਸਿੰਘ, ਕਿਰਤੀ ਕਿਸਾਨ ਯੂੁਨੀਅਨ ਦੇ ਤਰਲੋਕ ਸਿੰਘ ਬਹਿਰਾਮਪੁਰ, ਪੰਜਾਬ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ ਭਾਗੋਕਾਵਾਂ, ਜਮਹੂਰੀ ਕਿਸਾਨ ਸਭਾ ਦੇ ਮਾਸਟਰ ਰਘੁਬੀਰ ਸਿੰਘ ਪਕੀਵਾ, ਦਰਸ਼ਨ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਡਾ.ਅਸ਼ੋਕ ਭਾਰਤੀ ਹਾਜ਼ਰ ਸਨ।

Scroll To Top