ਸ਼੍ਰੀ ਮੁਕਤਸਾਰ ਸਾਹਿਬ : ਦਿਹਾਤੀ ਮਜਦੂਰ ਸਭਾ ਅਤੇ ਹੋਰ ਮਜ਼ਦੂਰ ਜਥੇਬੰਦੀਆਂ ਸਮੇਤ ਕਈ ਸਮਾਜਿਕ ਜਥੇਬੰਦੀਆਂ ਦੀ ਅਗਵਾਈ ‘ਚ ਬਣਾਈ ਐਕਸ਼ਨ ਕਮੇਟੀ ਵੱਲੋਂ ਅੱਜ ਡੀਸੀ ਦਫਤਰ ਅੱਗੇ ਧਰਨਾ ਦਿੱਤਾਗਿਆ। ਇਹ ਧਰਨਾ ਪਿੰਡ ਮਰਾੜ ਕਲਾਂ ਦੇ ਇੱਕ ਗਰੀਬ ਪਰਿਵਾਰ ਦੇ ਢਾਹੇ ਘਰ ਦੇ ਖ਼ਿਲਾਫ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਘਰ ਰਾਜਸੀ ਰੰਜਿਸ਼ ਕਾਰਨ ਇੱਕ ਸਾਬਕਾ ਵਿਧਾਇਕ ਦੀ ਕਥਿਤ ਸ਼ਹਿ ਕਾਰਨ ਢਾਹਿਆਂ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਇਹ ਘਰ ਮੁੜ ਬਣਾਇਆ ਜਾਵੇ ਅਤੇ ਢਾਹੁਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।