ਡੇਹਲੋ, 7 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਧਰਨਾ ਲਗਾਤਾਰ ਜਾਰੀ ਹੈ। ਅੱਜ ਇਲਾਕੇ ਦੇ ਕਿਰਤੀ ਕਿਸਾਨਾਂ ਵੱਲੋਂ ਇਸ ਦਾ ਟਰੈਕਟਰਾਂ ਨਾਲ ਘਿਰਾਉ ਕੀਤਾ। ਵੱਡੀ ਗਿਣਤੀ ਵਿੱਚ ਟਰੈਕਟਰਾਂ ਨਾਲ ਵੱਖ-ਵੱਖ ਪਿੰਡਾਂ ਵਿੱਚ ਮਾਰਚ ਕਰਨ ਤੋਂ ਬਾਅਦ ਲੋਕਾਂ ਨੇ ਖੁਸ਼ਕ ਬੰਦਰਗਾਹ ਦਾ ਘਿਰਾਉ ਕੀਤਾ। ਅੱਜ ਦੇ ਧਰਨੇ ਦੀ ਪ੍ਰਧਾਨਗੀ ਮਹਿੰਦਰ ਕੌਰ ਘਗਰਾਣਾ, ਗੁਰਬਚਨ ਕੌਰ, ਰਣਜੀਤ ਕੌਰ ਘਗਰਾਣਾ, ਕਰਮਜੀਤ ਕੌਰ, ਬਖ਼ਸ਼ੀਸ਼ ਕੌਰ, ਪ੍ਰੀਤਮ ਕੌਰ ਨੇ ਕੀਤੀ।
ਤਰਸੇਮ ਜੋਧਾ ਸਾਬਕਾ ਵਿਧਾਇਕ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੌਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸੁਭਾ ਪੰਜਾਬ ਦੇ ਹਰਨੇਕ ਸਿੰਘ ਗੁੱਜਰਵਾਲ ਆਗੂਆ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੀ ਜੰਮ ਕੇ ਅਲੋਚਨਾ ਕੀਤੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਹਰਨੇਕ ਸਿੰਘ ਗੁੱਜਰਵਾਲ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਸੁਖਦੇਵ ਸਿੰਘ, ਸੁਰਜੀਤ ਕੌਰ, ਮਹਿੰਦਰ ਕੌਰ (ਸਾਰੇ ਘਗਰਾਣਾ) ਪੰਚ ਸਤਵੰਤ ਸਿੰਘ, ਹਰਸਿਮਰਤ ਸਿੰਘ, ਕੁਲੈਕਟਰ ਸਿੰਘ (ਸਾਰੇ ਨਾਰੰਗਵਾਲ) ਰਣਧੀਰ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਪ੍ਰਕਾਸ਼ ਸਿੰਘ ਹਿਸੋਵਾਲ, ਚਰਨਜੀਤ ਸਿੰਘ ਹਿਮਾਯੂਪੁਰ, ਸ਼ਿਦਰ ਸਿੰਘ ਜਵੱਦੀ, ਅਮਰੀਕ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ ਚਤਰ ਸਿੰਘ (ਸਾਰੇ ਜੜਤੌਲੀ) ਗੁਰਦਾਸ ਸਿੰਘ ਮਹਿਮਾ ਸਿੰਘ ਵਾਲਾ, ਗੁਰਮੀਤ ਸਿੰਘ, ਅਵਤਾਰ ਸਿੰਘ ਬੱਲੋਵਾਲ, ਹਰਜੀਤ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ ਕਿਲ੍ਹਾ ਰਾਏਪੁਰ ਆਦਿ ਹਾਜ਼ਰ ਸਨ।
