Now Reading
ਦਿਹਾਤੀ ਮਜ਼ਦੂਰ ਸਭਾ ਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮੀਟਿੰਗ ਹੋਈ

ਦਿਹਾਤੀ ਮਜ਼ਦੂਰ ਸਭਾ ਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮੀਟਿੰਗ ਹੋਈ

ਸਰਾਏ ਅਮਾਨਤ ਖਾਂ : ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ ਝਬਾਲ, ਬਲਦੇਵ ਸਿੰਘ ਭੈਲ, ਜਰਨੈਲ ਸਿੰਘ ਰਸੂਲਪੁਰ, ਗੁਰਵੇਲ ਸਿੰਘ ਚੀਮਾ, ਹਰਵੰਤ ਸਿੰਘ ਚੀਮਾ ਆਦਿ ਨੇ ਕਿਹਾ ਕਿ ਮਜ਼ਦੂਰਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਦਿਹਾਤੀ ਮਜ਼ਦੂਰ ਸਭਾ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦੀ ਲੋੜ ਹੈ | ਉਕਤ ਆਗੂਆਂ ਨੇ ਕਿਹਾ ਕਿ 72 ਸਾਲ ਦੇਸ਼ ਆਜ਼ਾਦ ਹੋਏ ਨੂੰ ਬੀਤ ਚੁੱਕੇ ਹਨ, ਪਰ ਇਸ ਦੇਸ਼ ਵਿਚ ਗ਼ਰੀਬ ਹੋਰ ਵੀ ਗ਼ਰੀਬ ਹੁੰਦਾ ਜਾ ਰਿਹਾ ਹੈ ਤੇ ਅਮੀਰਾਂ ਦੀਆਂ ਜਾਇਦਾਦਾਂ ਵਿਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਇਸ ਮੌਕੇ ਸਤਨਾਮ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਸਵਿੰਦਰ ਕੌਰ, ਗੁਰਮੀਤ ਕੌਰ, ਜਸਪਾਲ ਕੌਰ, ਕਮਲ ਕੌਰ ਤੇ ਸਾਹਿਬ ਸਿੰਘ ਆਦਿ ਹਾਜ਼ਰ ਸਨ |

Scroll To Top