Now Reading
ਦਿਹਾਤੀ ਮਜ਼ਦੂਰ ਸਭਾ ਵੱਲੋਂ ਮੱਖੀ ਕਲਾਂ ’ਚ ਧਰਨਾ

ਦਿਹਾਤੀ ਮਜ਼ਦੂਰ ਸਭਾ ਵੱਲੋਂ ਮੱਖੀ ਕਲਾਂ ’ਚ ਧਰਨਾ

ਭਿੱਖੀਵਿੰਡ : ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਚ ਪੰਚਾਇਤੀ ਜ਼ਮੀਨ ਵਿਚ ਪੱਕਾ ਮੋਰਚਾ ਲਗਾਇਆ ਗਿਆ ਜਿਸ ਦੀ ਅਗਵਾਈ ਸੰਤੋਖ ਸਿੰਘ ਮੱਖੀ ਕਲਾਂ, ਗੁਰਬਚਨ ਸਿੰਘ ਘਰਿਆਲਾ, ਸੁਰਜੀਤ ਸਿੰਘ ਭਿੱਖੀਵਿੰਡ ਨੇ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਇਸ ਧਰਨੇ ਨੂੰ ਆਰ ਐੱਮ ਪੀ ਆਈ ਦੇ ਜਨਰਲ ਸੈਕਟਰੀ ਕਾਮਰੇਡ ਮੰਗਤ ਰਾਮ ਪਾਸਲਾ ਸੰਬੋਧਨ ਕਰਨਗੇ ਜਿਸ ਨੂੰ ਮੱਦੇਨਜ਼ਰ ਰੱਖਕੇ ਤਹਿਸੀਲ ਪੱਟੀ ਨੂੰ 3 ਜ਼ੋਨਾਂ ਵਿੱਚ ਵੰਡ ਕੇ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਪ੍ਰਾਪਤੀ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਖੇਤ ਮਜ਼ਦੂਰ ਮੱਖੀ ਕਲਾਂ ਦੀ ਪੰਚਾਇਤੀ ਜ਼ਮੀਨ ਵਿੱਚ ਵਹੀਰਾਂ ਘੱਤ ਕੇ ਪਹੁੰਚਣਗੇ ਤੇ ਪਲਾਟਾਂ ਦੀ ਪ੍ਰਾਪਤੀ ਲਈ ਅਲਾਟਮੈਂਟ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਨਿਸ਼ਾਨ ਸਿੰਘ ਪਹੁਵਿੰਡ, ਕੁਲਦੀਪ ਸਿੰਘ ਨੀਲਾ, ਗੱਜਣ ਸਿੰਘ ਨਾਰਲਾ ਹਾਜ਼ਰ ਸਨ।

Scroll To Top