/* SC_TH_END:4.3.24:fc0ffc30 */ ਦਿਹਾਤੀ ਮਜ਼ਦੂਰਾਂ ਨੇ ਰੋਹ ਭਰਪੂਰ ਧਰਨਾ ਦਿੱਤਾ – Sangrami Lehar
Now Reading
ਦਿਹਾਤੀ ਮਜ਼ਦੂਰਾਂ ਨੇ ਰੋਹ ਭਰਪੂਰ ਧਰਨਾ ਦਿੱਤਾ

ਦਿਹਾਤੀ ਮਜ਼ਦੂਰਾਂ ਨੇ ਰੋਹ ਭਰਪੂਰ ਧਰਨਾ ਦਿੱਤਾ

ਸੰਗਤ ਮੰਡੀ – ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜ਼ਿਲ੍ਹਾ ਕਮੇਟੀ ਦੇ ਸੱਦੇ ‘ਤੇ ਇਕੱਤਰ ਹੋਏ ਸੈਂਕੜੇ ਬੇ-ਜ਼ਮੀਨ ਮਜ਼ਦੂਰਾਂ, ਜਿਨ੍ਹਾਂ ਨੇ ਭਾਰੀ ਗਿਣਤੀ ‘ਚ ਔਰਤਾਂ ਵੀ ਸ਼ਾਮਲ ਸਨ ਨੇ ਅੱਜ ਸਥਾਨਕ ਬੀਡੀਪੀਓ ਦਫ਼ਤਰ ਮੂਹਰੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ। ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਸੂਬੇ ਦੇ ਸਾਰੇ ਬਲਾਕ ਦਫ਼ਤਰਾਂ ਮੂਹਰੇ 29 ਜਨਵਰੀ ਤੋਂ 2 ਫਰਵਰੀ ਤੱਕ ਉਪਰੋਕਤ ਰੋਸ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਗਿਆ ਸੀ। ਧਰਨਾਕਾਰੀਆਂ ਵੱਲੋਂ ਬਲਾਕ ਪੱਧਰ ਦੇ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ, ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ। ਭੇਜੇ ਗਏ ਮੰਗ ਪੱਤਰਾਂ ਰਾਹੀਂ ਮੰਗ ਕੀਤੀ ਗਈ ਕਿ ਦੇਸ਼ ਭਰ ‘ਚ ਦਲਿਤਾਂ ‘ਤੇ ਹੋ ਰਹੇ ਜਾਤੀ ਪਾਤੀ ਅੱਤਿਆਚਾਰ ਬੰਦ ਕੀਤਾ ਜਾਵੇ, ਵਾਹੀ ਯੋਗ ਜ਼ਮੀਨ, ਰਿਹਾਇਸ਼ੀ ਪਲਾਟ ਅਤੇ ਮਕਾਨ ਬਣਾਉਣ ਲਈ ਗਰਾਂਟਾਂ ਦਿੱਤੀਆਂ ਜਾਣ, ਮਨਰੇਗਾ ਅਧੀਨ ਸਾਰੇ ਪਰਿਵਾਰ ਨੂੰ ਸਾਰਾ ਸਾਲ 600 ਰੁਪਏ ਪ੍ਰਤੀ ਦਿਨ ਦੀ ਦਿਹਾੜੀ ਅਧੀਨ ਰੁਜ਼ਗਾਰ ਦਿੱਤਾ ਜਾਵੇ। ਬੁਢਾਪਾ-ਵਿਧਵਾ-ਅੰਗਹੀਣ-ਆਸ਼ਰਿਤ ਪੈਨਸ਼ਨਾਂ ਗੁਜ਼ਰਾਂ ਯੋਗ ਦਿੱਤੀਆਂ ਜਾਣ ਅਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣ। ਧਰਨਾਕਾਰੀਆਂ ਨੂੰ ਸਭਾ ਦੇ ਸੂਬਾਈ ਵਿੱਤ ਸਕੱਤਰ ਮਹੀਪਾਲ, ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਸੂਬਾਈ ਆਗੂ ਪ੍ਰਕਾਸ਼ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਪੱਕਾ, ਦਰਸ਼ਨ ਸਿੰਘ ਬਾਜਕ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਭੋਲਾ ਸਿੰਘ ਕਾਲਝਰਾਣੀ ਅਤੇ ਹੋਰਨਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਨੀਤੀਆਂ ਦੇ ਚਲਦਿਆਂ ਲੋਕਾਂ ਦੀਆਂ ਬੁਨਿਆਦੀ ਮੁਸ਼ਕਲਾਂ ਦਾ ਹੱਲ ਅਸੰਭਵ ਹੈ, ਇਸ ਲਈ ਕਿਰਤੀ ਕਾਮਿਆਂ ਨੂੰ ਨੀਤੀਆਂ ਬਦਲਣ ਦੇ ਘੋਲਾਂ ‘ਚ ਕੁੱਦਣਾ ਚਾਹੀਦਾ ਹੈ। ਇੱਕ ਮਤੇ ਰਾਹੀਂ 5 ਫਰਵਰੀ ਨੂੰ ਬਠਿੰਡਾ ਵਿਖੇ ਥਰਮਲ ਬੰਦ ਕਰਨ ਵਿਰੁੱਧ ਹੋ ਰਹੀ ਰੈਲੀ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

Scroll To Top