ਮਾਨਸਾ : ਕੁਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਕਿਸਾਨ ਵਰਕਰਾਂ ਨੇ ਮਾਰਕੀਟ ਕਮੇਟੀ ਮਾਨਸਾ ਦੇ ਦਫ਼ਤਰ ਅੱਗੇ ਨਰਮੇ ਦੀ ਖ਼ਰੀਦ ਸਮੇਂ ਕਿਸਾਨਾਂ ਦੀ ਹੋ ਰਹੀ ਲੁੱਟ ਦੇ ਿਖ਼ਲਾਫ਼ ਧਰਨਾ ਦਿੱਤਾ| ਛੱਜੂ ਰਾਮ ਰਿਸ਼ੀ ਸੂਬਾ ਮੀਤ ਪ੍ਰਧਾਨ ਜਮਹੂਰੀ ਕਿਸਾਨ ਸਭਾ, ਹਾਕਮ ਸਿੰਘ ਕੋਟਧਰਮੂ ਪੰਜਾਬ ਕਿਸਾਨ ਯੂਨੀਅਨ, ਮਹਿੰਦਰ ਸਿੰਘ ਭੈਣੀਬਾਘਾ ਭਾਕਿਯੂ (ਡਕੌਾਦਾ) ਅਤੇ ਗੋਰਾ ਸਿੰਘ ਭੈਣੀਬਾਘਾ ਸੂਬਾ ਮੀਤ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਨੇ ਸੰਬੋਧਨ ਕਰਦੇ ਹੋਏ ਮੰਗ ਕੀਤੀ ਕਿ ਨਰਮੇ ਦੀ ਖ਼ਰੀਦ ਸੀ.ਸੀ.ਆਈ. ਦੁਆਰਾ ਕੀਤੀ ਜਾਵੇ, ਸਰਕਾਰ ਵਲੋਂ ਐਲਾਨੀ ਘੱਟੋ-ਘੱਟ ਸਹਾਇਕ ਕੀਮਤ ਦੇਣ ਦੀ ਗਰੰਟੀ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਅਦਾਇਗੀ ਸਿੱਧੀ ਕੀਤੀ ਜਾਵੇ| ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਪਰਾਲੀ ਦੀ ਖਪਤ ਲਈ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਮਦਦ ਦਿੱਤੀ ਜਾਵੇ ਜਾਂ ਮੁਫ਼ਤ ਸੰਦ ਮੁਹੱਈਆ ਕਰਵਾਏ ਜਾਣ ਜਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਇਜਾਜ਼ਤ ਦਿੱਤੀ ਜਾਵੇ| ਭੋਲਾ ਸਿੰਘ ਸਮਾਉਂ ਪੰਜਾਬ ਕਿਸਾਨ ਯੂਨੀਅਨ, ਰਾਜ ਸਿੰਘ ਅਕਲੀਆ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ), ਅਮਰੀਕ ਸਿੰਘ ਫਫੜੇ ਜ਼ਿਲ੍ਹਾ ਸਕੱਤਰ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਰੂਪ ਸਿੰਘ ਢਿੱਲੋਂ ਸਕੱਤਰ ਕੁਲ ਹਿੰਦ ਕਿਸਾਨ ਸਭਾ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਆਉਂਦੇ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ, ਟਰਾਲੀਆਂ ਵਿਚੋਂ ਫ਼ਸਲ ਲਿਫ਼ਟ ਰਾਹੀਂ ਲਾਹੁਣ ਵਾਲੇ ਕਿਸਾਨਾਂ ਨੂੰ ਲੁਹਾਈ ਦਿੱਤੀ ਜਾਵੇ| ਇਸ ਮੌਕੇ ਸੁਰਜੀਤ ਸਿੰਘ ਹੈਪੀ ਕੋਟਧਰਮੂ, ਕੇਵਲ ਸਿੰਘ ਮਾਖਾ, ਸਵਰਨ ਸਿੰਘ ਬੋੜਾਵਾਲ, ਹਰਜਿੰਦਰ ਸਿੰਘ ਮਾਨਸ਼ਾਹੀਆ ਅਤੇ ਕਰਨੈਲ ਸਿੰਘ, ਮਨਜੀਤ ਸਿੰਘ ਉ ੱਲਕ, ਰਾਜਿੰਦਰ ਸਿੰਘ ਜਵਾਹਰਕੇ ਆਦਿ ਹਾਜ਼ਰ ਸਨ|