Now Reading
ਪਿੰਡ ਅਲਾਦੀਨਪੁਰ ਵਿਖੇ ਪੁਤਲਾ ਸਾੜਿਆ

ਪਿੰਡ ਅਲਾਦੀਨਪੁਰ ਵਿਖੇ ਪੁਤਲਾ ਸਾੜਿਆ

ਤਰਨ ਤਾਰਨ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਦੇਸ਼ ਅੰਦਰ ਨਿੱਤ ਦਿਨ ਵਧ ਰਹੀਆਂ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਅਤੇ ਕਤਲਾਂ ਦੀਆਂ ਘਟਨਾਵਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ. ਐੱਸ. ਐੱਸ. ਦਾ ਪੁਤਲਾ ਪਿੰਡ ਅਲਾਦੀਨਪੁਰ ਵਿਖੇ ਰੋਸ ਮਾਰਚ ਕਰ ਕੇ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਮਾਰਚ ਦੀ ਅਗਵਾਈ ਪਾਰਟੀ ਦੇ ਆਗੂ ਨਿਰਮਲ ਸਿੰਘ ਤਰਨ ਤਾਰਨ, ਚੈਂਚਲ ਸਿੰਘ, ਸਵਿੰਦਰ ਸਿੰਘ ਅਤੇ ਜਨਵਾਦੀ ਇਸਤਰੀ ਸਭਾ ਦੇ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ ਨੇ ਕੀਤੀ | ਇਸ ਮੌਕੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਮੋਦੀ ਸਰਕਾਰ ਤੇ ਸੰਘ ਪਰਿਵਾਰ ਦੇਸ਼ ਅੰਦਰ ਮੰਨੂੰਵਾਦੀ ਵਿਵਸਥਾ ਨੂੰ ਮੁੜ ਸਥਾਪਿਤ ਕਰਨਾ ਚਾਹੁੰਦੇ ਹਨ | ਜਿਸ ਦੇ ਫਲਸਰੂਪ ਇਹ ਸਮਾਜਿਕ ਜਬਰ ਦਿਨੋ-ਦਿਨ ਵਧਦਾ ਤੇ ਵਹਿਸ਼ੀਆਨਾ ਰੂਪ ਧਾਰਨ ਕਰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਬਲਾਤਕਾਰ ਦੀਆਂ ਘਟਨਾਵਾਂ ਖ਼ਾਸ ਕਰ ਕੇ ਛੋਟੀਆਂ ਬੱਚੀਆਂ ਨਾਲ ਵਾਪਰ ਰਹੀਆਂ ਹਨ | ਜੋ ਚਿੰਤਾ ਦਾ ਵਿਸ਼ਾ ਹੈ | ਦੂਸਰੇ ਪਾਸੇ ਬੀ.ਜੇ.ਪੀ. ਦੇ ਆਗੂ ਦੋਸ਼ੀਆਂ ਨੂੰ ਬਚਾਉਣ ਲਈ ਉਨ੍ਹਾਂ ਦੇ ਪੱਖ ਵਿਚ ਮੁਜ਼ਾਹਰੇ ਕਰ ਰਹੇ ਹਨ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਵ ਉਦਾਰਵਾਦੀ ਨੀਤੀਆਂ ਵਿਰੁੱਧ ਸੰਘਰਸ਼ ਕਰਨ ਦਾ ਸੱਦਾ ਦਿੰਦਿਆਂ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਔਰਤਾਂ ਨੂੰ ਮਜ਼ਦੂਰਾਂ ਦੇ ਸ਼ਾਨਾਮਤੀ ਦਿਹਾੜੇ ਮਜ਼ਦੂਰ ਦਿਵਸ (ਪਹਿਲੀ ਮਈ) ਤੇ ਤਰਨ ਤਾਰਨ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਮੁਖਤਾਰ ਸਿੰਘ, ਸਵਿੰਦਰ ਸਿੰਘ, ਮਲੂਕ ਸਿੰਘ, ਸੰਤੋਖ ਸਿੰਘ, ਅਜੀਤ ਸਿੰਘ, ਕੇਵਲ ਸਿੰਘ, ਅਮਰਜੀਤ ਕੌਰ, ਵੀਰ ਕੌਰ, ਸਵਿੰਦਰ ਕੌਰ, ਦਲਬੀਰ ਕੌਰ, ਮਨਜੀਤ ਕੌਰ, ਪ੍ਰਕਾਸ਼ ਕੌਰ, ਸਤਵੰਤ ਕੌਰ, ਬਲਬੀਰ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |

Scroll To Top