ਤਰਨ ਤਾਰਨ : ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਦਾ ਪੈਟਰੋਲ ਡੀਜਲ ਤੇ ਬੇਰੁਜ਼ਗਾਰੀ ਵਿਰੁੱਧ ਪਿੰਡ ਬਾਠ ਵਿਖੇ ਪੁਤਲਾ ਸਾੜਿਆ ਗਿਆ, ਜਿਸ ਦੀ ਅਗਵਾਈ ਰਛਪਾਲ ਸਿੰਘ ਬਾਠ ਪੂਰਨ ਸਿੰਘ ਦੇਉ ਗੁਲਜਾਰ ਸਿੰਘ ਪੰਡੋਰੀ ਨੇ ਕੀਤੀ ¢ ਇਸ ਮੌਕੇ ਆਰ.ਐੱਮ.ਪੀ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਕੇ ਆਮ ਲੋਕਾਂ ‘ਤੇ ਭਾਰੀ ਬੋਝ ਪਾਇਆ ਹੈ ਤੇ ਬੇਰੁਜ਼ਗਾਰੀ ਵਿਚ ਤਿੱਖਾ ਵਾਧਾ ਕੀਤਾ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਛੜੱਪੇ ਮਾਰ ਕੇ ਵਧ ਰਹੀ ਹੈ ¢ ਇਸ ਮੌਕੇ ਸਤਨਾਮ ਸਿੰਘ ਦੇਊ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ, ਚਰਨ ਸਿੰਘ ਬਾਠ, ਬਲਕਾਰ ਸਿੰਘ ਪੰਡੋਰੀ, ਸੁਰਜੀਤ ਸਿੰਘ ਦੇਊ ਆਦਿ ਹਾਜ਼ਰ ਸਨ