ਫਿਲੌਰ, 13 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਅੱਜ ਪਿੰਡ ਬੇਗਮਪੁਰ ਦੇ ਅੱਡੇ ‘ਤੇ ਮੋਦੀ ਸਰਕਾਰ ਦਾ ਪੁਤਲਾ ਅਤੇ ਕਾਲੇ ਕਾਨੂੰਨਾਂ ਦੀਆ ਕਾਪੀਆਂ ਫੂਕ ਮੁਜਹਾਰਾ ਕੀਤਾ ਗਿਆ। ਇਕੱਠੇ ਹੋਏ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ।
