Now Reading
ਮਾਰਕੀਟ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ

ਮਾਰਕੀਟ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ

ਰਈਆ : ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ 8, 9, 10 ਅਕਤੂਬਰ ਨੂੰ ਦਿੱਤੇ ‘ਮੰਡੀ ਚਲੋ’ ਪ੍ਰੋਗਰਾਮ ਤਹਿਤ ਅੱਜ ਕਿਸਾਨਾਂ ਵੱਲੋਂ ਸਥਾਨਕ ਅਨਾਜ ਮੰਡੀ ‘ਚ ਮਾਰਚ ਕਰਨ ਉਪਰੰਤ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ| ਕਿਸਾਨਾਂ ਦੀ ਅਗਵਾਈ ਸਵਿੰਦਰ ਸਿੰਘ ਤਿੰਮੋਵਾਲ, ਨਿਸ਼ਾਨ ਸਿੰਘ ਧਿਆਨਪੁਰ ਅਤੇ ਹਰਪ੍ਰੀਤ ਸਿੰਘ ਬੁਟਾਰੀ ਆਦਿ ਕਿਸਾਨ ਆਗੂਆਂ ਨੇ ਕੀਤੀ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੁਬਾਈ ਆਗੂਆਂ ਸਾਥੀ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ ਨੇ ਕਿਹਾ ਕਿ ਸਰਕਾਰੀ ਹਦਾਇਤਾਂ ਮੁਤਾਬਕ ਕਿਸਾਨਾਂ ਵਲੋਂ 20 ਜੂਨ ਤੋਂ ਝੋਨੇ ਦੀ ਲਵਾਈ ਕੀਤੀ ਗਈ ਪਰ ਹੁਣ ਵੱਧ ਨਮੀ ਦਾ ਬਹਾਨਾ ਬਣਾ ਕੇ ਸਰਕਾਰੀ ਖਰੀਦ ਨਹੀਂ ਕੀਤੀ ਜਾ ਰਹੀ ਤੇ ਕਿਸਾਨ ਵਪਾਰੀਆਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਆਗੂਆਂ ਨੇ ਮੰਗ ਕੀਤੀ ਕਿ ਪੁਰਾਣਾ ਮੰਡੀ ਕਾਨੂੰਨ ਬਹਾਲ ਕੀਤਾ ਜਾਵੇ, ਖੇਤੀ ਜਿਨਸਾਂ ਦੀ ਲੁੱੱਟ ਕਰਨ ਦੀ ਥਾਂ ਡਾ. ਸਵਾਮੀਨਾਥਨ ਦੇ ਵਿਗਿਆਨਕ ਫਾਰਮੂਲੇ ਸੀ-2 ਅਨੁਸਾਰ ਭਾਅ ਤੈਅ ਕੀਤੇ ਜਾਣ | ਇਸ ਮੌਕੇ ਰਣਜੀਤ ਸਿੰਘ ਤਿੰਮੋਵਾਲ, ਅਨੂਪ ਸਿੰਘ, ਗੁਰਦਿਆਲ ਸਿੰਘ ਧਿਆਨਪੁਰ, ਕੰਵਰਦੀਪ ਸਿੰਘ ਬੁਟਾਰੀ, ਨਿਰਮਲ ਸਿੰਘ ਭਿੰਡਰ, ਕਸ਼ਮੀਰ ਸਿੰਘ, ਅਜੈਬ ਸਿੰਘ ਧਰਦਿਓ, ਮਨਦੀਪ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ, ਰਣਜੋਧ ਸਿੰਘ ਆਦਿ ਕਿਸਾਨ ਆਗੂ ਹਾਜਰ ਸਨ |

Scroll To Top