Now Reading
ਮੋਦੀ ਦੀ ਵਿਚਾਰਧਾਰਾ ਮਜ਼ਦੂਰ ਵਿਰੋਧੀ : ਪਾਸਲਾ

ਮੋਦੀ ਦੀ ਵਿਚਾਰਧਾਰਾ ਮਜ਼ਦੂਰ ਵਿਰੋਧੀ : ਪਾਸਲਾ

ਭਿੱਖੀਵਿੰਡ : ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਮਜ਼ਦੂਰ ਵਿਰੋਧੀ ਹੈ ਅਤੇ ਦਲਿਤ ਪਰਿਵਾਰਾਂ ‘ਤੇ ਅਤਿਆਚਾਰ ਕਰਨ ਵਾਲੀ ਹੈ। ਇਹ ਸ਼ਬਦ ਆਰ ਐਮ ਪੀ ਆਈ ਦੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਿੰਡ ਮੱਖੀ ਕਲਾਂ ਵਿਖੇ ਮਜ਼ਦੂਰਾਂ ਵੱਲੋਂ ਚਲ ਰਹੇ ਪਲਾਟਾਂ ਦੀ ਪ੍ਰਾਪਤੀ ਲਈ ਧਰਨੇ ਨੂੰ ਸੰਬੋਧਨ ਕਰਦਿਆਂ ਕਹੇ। ਅੱਜ ਧਰਨੇ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦੋਂ ਕਾਮਰੇਡ ਮੰਗਤ ਰਾਮ ਪਾਸਲਾ ਨੇ ਚਲ ਰਹੇ ਮੋਰਚੇ ਵਿੱਚ ਜਿੱਤ ਤੱਕ ਲੜਣ ਦਾ ਸਮਰਥਨ ਕੀਤਾ। ਪਾਸਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਮਜ਼ਦੂਰ ਵਿਰੋਧੀ ਹਨ। ਉਨ੍ਹਾਂ ਮੋਦੀ ਦੀ ਤਿੱਖੀ ਅਲੋਚਨਾ ਕਰਦਿਆ ਕਿਹਾ ਕਿ ਇਸ ਰਾਜਕਾਲ ਦੌਰਾਨ ਦਲਿਤਾਂ ‘ਤੇ ਭਾਰੀਅਤਿਆਚਾਰ ਕੀਤੇ ਹਨ ਅਤੇ ਨਿੱਤ ਦਿਨ ਬਲਾਤਕਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਿੰਡ ਪੰਜ-ਪੰਜ ਮਰਲੇ ਦੇ ਪਲਾਟਾਂ ‘ਤੇ ਕਬਜੇ ਕਰਨਗੇ ਅਤੇ ਕੋਈ ਵੀ ਸਰਕਾਰ ਮਜ਼ਦੂਰਾਂ ਦੇ ਸੰਘਰਸ਼ ਨੂੰ ਦਬਾਅ ਨਹੀਂ ਸਕੇਗੀ। ਇਸ ਮੌਕੇ ਪਾਰਟੀ ਦੇ ਜਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਦਰਾਜਕੇ ਤੇ ਜਸਪਾਲ ਸਿੰਘ ਝਬਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਭਿੱਖੀਵਿੰਡ ਤੇ ਹਰਭਜਨ ਸਿੰਘ ਚੂਸਲੇਵਾੜ, ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਬਲਦੇਵ ਸਿੰਘ ਪੰਡੋਰੀ ਤੇ ਧਰਮ ਸਿੰਘ ਪੱਟੀ, ਆਂਗਣਵਾੜੀ ਯੂਨੀਅਨ ਦੇ ਆਗੂ ਲਖਵਿੰਦਰ ਕੌਰ, ਸਾਬਕਾ ਵਿਦਿਆਰਥੀ ਆਗੂ ਭੈਣ ਜਗਦੀਸ਼ ਕੌਰ ਭਿੱਖੀਵਿੰਡ ਨੇ 28 ਦਿਨ ਤੋਂ ਪਲਾਟਾਂ ਦੀ ਪ੍ਰਾਪਤੀ ਲਈ ਚਲ ਰਹੇ ਮੱਖੀ ਕਲਾਂ ਦੇ ਸੰਘਰਸ਼ ਦਾ ਪੂਰਨ ਰੂਪ ਵਿੱਚ ਸਮਰਥਨ ਕੀਤਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੱਜ ਦੇ ਇਸ ਇਕੱਠ ‘ਚ ਵੱਡੀ ਗਿਣਤੀ ਵਿੱਚ ਔਰਤਾਂ, ਮਜ਼ਦੂਰਾਂ ਅਤੇ ਕਿਸਾਨਾਂ ਨੇ ਹਿੱਸਾ ਲਿਆ।

Scroll To Top