ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਲੋਕ ਜਗਾਉ, ਲੁਟੇਰੇ ਭਜਾਉ” ਦੇ ਨਾਅਰੇ ਤਹਿਤ 10 ਦਸੰਬਰ ਨੂੰ ਜਲੰਧਰ ਵਿਖੋਂ ਅਧਿਕਾਰ ਮਹਾਂ ਰੈਲੀ ਕੀਤੀ ਜਾ ਰਹੀ ਹੈ। ਜਿਸ ਦੇ ਸਬੰਧ ਵਿਚ ਜ਼ਿਲ੍ਹੇ ਭਰ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਰ. ਐਮ. ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਪਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਮਹਿੰਗਾਈ ਭਰਿਸ਼ਟਾਚਾਰ ਬੇਰੁਜ਼ਗਾਰੀ ਆਦਿ ਵਰਗੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿਦਿਆ ਸਿਹਤ ਸਹੂਲਤਾਂ ਆਮ ਵਰਗ ਕੋਲੋਂ ਖੁਸਦੀਆਂ ਜਾ ਰਹੀਆਂ ਹਨ। ਕੈਪਟਨ ਦੀ ਸਰਕਾਰ ਦੇ ਚੋਣਾਂ ਸਮੇਂ ਕੀਤੇ ਵਾਅਦੇ ਬੁਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ। ਦੋਹਾਂ ਸਰਕਾਰਾਂ ਦੀਆਂ ਨੀਤੀਆਂ ਮਜ਼ਦੂਰ ਕਿਸਾਨ ਅਤੇ ਆਮ ਵਰਗ ਦੇ ਵਿਰੋਧੀ ਹਨ। ਉਕਤ ਆਗੂਆਂ ਨੇ ਦੱਸਿਆ ਕਿ ਇਹ ਕਿਰਤੀ ਲੋਕਾਾ ਦੀ ਰੈਲੀ ਹਾਕਮ ਸਰਕਾਰਾਂ ਦੀਆਂ ਨੀਤੀਆਂ ਵਿਰੁੱਧ ਸਿਰ ਦੇ ਵਿਚ ਕਿੱਲ ਸਾਬਤ ਹੋਵੇਗੀ।