Now Reading
ਵਲੰਟੀਅਰਾਂ ਦੇ ਜਥੇ ਦਾ ਪਿੰਡਾਂ ਵਿਚ ਸਵਾਗਤ ਕੀਤਾ ਜਾਵੇਗਾ : ਜਾਮਾਰਾਏ

ਵਲੰਟੀਅਰਾਂ ਦੇ ਜਥੇ ਦਾ ਪਿੰਡਾਂ ਵਿਚ ਸਵਾਗਤ ਕੀਤਾ ਜਾਵੇਗਾ : ਜਾਮਾਰਾਏ

ਖਡੂਰ ਸਾਹਿਬ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਹੋ ਰਹੀ ਖਡੂਰ ਸਾਹਿਬ ਵਿਖੇ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਲਈ ਜੱਲਿ੍ਹਆਂ ਵਾਲੇ ਬਾਗ਼ ਤੋਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਵਲੰਟੀਅਰਾਂ ਦੇ ਜਥੇ ਦਾ ਪਿੰਡਾਂ ਵਿਚ ਸਵਾਗਤ ਕੀਤਾ ਜਾਵੇਗਾ| ਇਸ ਸਬੰਧੀ ਖਡੂਰ ਸਾਹਿਬ ਵਿਖੇ ਰੈਲੀ ਦੀਆਂ ਤਿਆਰੀਆਂ ਵਜੋਂ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਇਸ ਰੈਲੀ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਪੰਜਾਬ ਤੇ ਹਰਿਆਣਾ ਦੇ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਅਤੇ ਕੁਲ ਹਿੰਦ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਕਾਨਫਰੰਸ ਨੂੰ ਸੰਬੋਧਨ ਕਰਨਗੇ| ਉਨ੍ਹਾਂ ਕਿਰਤੀ ਲੋਕਾਂ ਨੂੰ ਇਸ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਲੋਕ ਪੱਖੀ ਨੀਤੀਆਂ ਨੂੰ ਸਰਮਾਏਦਾਰੀ ਦੇ ਚੁੰਗਲ ਵਿਚੋਂ ਬਾਹਰ ਕੱਢਣ ਲਈ ਅਤੇ ਮੋੜਾ ਦੇਣ ਲਈ ਸਰਮਾਏਦਾਰੀ ਅਤੇ ਜਗੀਰਦਾਰੀ ਤੋਂ ਖਹਿੜਾ ਛੁਡਾਉਣ ਲਈ ਤੇ ਹੱਕਾਂ ਲਈ ਲੜਨ ਵਾਲੇ ਲੋਕਾਂ ਲਈ ਇਸ ਖਡੂਰ ਸਾਹਿਬ ਦੀ ਰੈਲੀ ਵਿਚ ਆਪਣੇ ਮਹਿਬੂਬ ਨੇਤਾਵਾਂ ਦੇ ਵਿਚਾਰ ਸੁਣਨ ਲਈ ਰੈਲੀ ਵਿਚ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ | ਇਸ ਮੌਕੇ ਕਾ: ਚਮਨ ਲਾਲ ਦਰਾਜਕੇ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ, ਮਨਜੀਤ ਸਿੰਘ ਬੱਗੂ ਕੋਟ, ਮਾਸਟਰ ਅਰਸਾਲ ਸਿੰਘ ਆਦਿ ਹਾਜ਼ਰ ਸਨ|

Scroll To Top