ਸ਼੍ਰੀ ਮੁਕਤਸਰ ਸਾਹਿਬ : ਦਿਹਾਤੀ ਮਜਦੂਰ ਸਭਾ ਵੱਲੋਂ ਮੌੜ ਰੋਡ ਸੁੰਦਰ ਨਗਰ ਵਿਖੇ ਇੱਕ ਮੀਟਿੰਗ ਕੀਤੀ ਗਈ। ਜਿਸ ਨੂੰ ਸਾਥੀ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕੀਤਾ। ਇਸ ਮੌਕੇ ਇਕਾਈ ਦੀ ਚੋਣ ਕਰਕੇ 13 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਪੰਜ-ਪੰਜ ਮਰਲੇ ਪਾਲਟਾਂ ਅਤੇ ਜਥਾ ਮਾਰਚ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।