ਡੇਹਲੋ, 1 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਨਵੇਂ ਸਾਲ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਵਿੱਚ ਕਿਲ੍ਹਾ ਰਾਏਪੁਰ ਵਿਖੇ ਅਡਾਨੀ ਗਰੁੱਪ ਦੀ ਖੁਸ਼ਕ ਬੰਦਰਗਾਹ ਦੇ ਸਾਹਮਣੇ ਧਰਨਾ ਲਗਾਕੇ ਉਸ ਦਾ ਮੇਨ ਗੇਟ ਬੰਦ ਕਰ ਦਿੱਤਾ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਹਰਵਿੰਦਰ ਸਿੰਘ ਨਾਰੰਗਵਾਲ ਦੀ ਪ੍ਰਧਾਨਗੀ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਪ੍ਰੋ. ਜੈਪਾਲ ਸਿੰਘ, ਜਗਤਾਰ ਸਿੰਘ ਚਕੌਹੀ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਤੇ ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਚੱਲ ਰਹੇ ਅੰਦੋਲਨ ਪ੍ਰਤੀ ਅਪਣਾਏ ਅੜੀਅਲ ਵਤੀਰੇ ਵਿਰੁੱਧ ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਬਣਾਏ ਜਾ ਰਹੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ
ਅੱਜ ਨਵੇਂ ਸਾਲ ਦੇ ਮੌਕੇ ‘ਤੇ ਵੀ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂਲੂ ਨੇ ਆਸ ਪ੍ਰਗਟਾਈ ਲੋਕ ਜਲਦੀ ਹੀ ਮੋਦੀ ਸਰਕਾਰ ਦਾ ਫਸਤਾਵੱਡ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਨੇਕ ਸਿੰਘ ਗੁੱਜਰਵਾਲ, ਡਾ. ਭਗਵੰਤ ਸਿੰਘ ਬੰੜੂਦੀ, ਡਾ. ਕੇਸਰ ਸਿੰਘ ਧਾਦਰਾ, ਡਾ. ਬਿਕਰਮਦੇਵ ਸਿੰਘ ਘਗਰਾਣਾ, ਨੰਬੜਦਾਰ ਕਰਤਾਰ ਸਿੰਘ ਘਗਰਾਣਾ, ਪਰਵਿੰਦਰ ਸਿੰਘ ਨਾਰੰਗਵਾਲ, ਸਤਵੰਤ ਸਿੰਘ ਪੰਚ ਨਾਰੰਗਵਾਲ, ਹਰਬਿਲਾਸ ਸਿੰਘ ਕਿਲ੍ਹਾ ਰਾਏਪੁਰ, ਗਗਨਪ੍ਰੀਤ ਸਿੰਘ ਆਸੀ, ਚਰਨਜੀਤ ਸਿੰਘ ਆਸੀ, ਗਰਜਿੰਦਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ (ਸਾਰੇ ਬੱਲੋਵਾਲ) ਕਮਲਜੀਤ ਸਿੰਘ ਲੋਹਗੜ੍ਹ, ਸਮਸੇਰ ਸਿੰਘ ਭੁੱਟਾ ਆਦਿ ਹਾਜ਼ਰ ਸਨ।
