ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ‘ਲੋਕ ਜਗਾਓ ਲੁਟੇਰੇ ਭਜਾਓ’ ਨਾਅਰੇ ਤਹਿਤ 12 ਨਵੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਜਥੇ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਦੇ ਪੂਰਨ ਸਿੰਘ ਦੇਊ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਸਰਮਾਏਦਾਰ-ਜਗੀਰਦਾਰ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆ ਜਾ ਰਹੀਆਂ ਹਨ, ਬੇਰੁਜ਼ਗਾਰੀ ਨੇ ਜਵਾਨੀ ਦਾ ਸਾਹ ਸੂਤਿਆ ਹੋਇਆ ਹੈ। ਪੜੇ੍ਹ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ‘ਚ ਪੀਸ ਰਹੇ ਹਨ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਮੰਨੂਵਾਦੀ ਮਾਨਸਿਕਤਾ ਤੇ ਅੰਧ ਵਿਸ਼ਵਾਸ਼ਾਂ ਨੂੰ ਬੜਾਵਾ ਦੇਣ ਕਾਰਨ ਦੇਸ਼ ਭਰ ਵਿਚ ਫਿਰਕੂ ਫਾਸੀਵਾਦ ਤੇ ਸਮਾਜਿਕ ਜਬਰ ਵਧਿਆ ਹੈ, ਜਿਸ ਨਾਲ ਘੱਟ ਗਿਣਤੀ ਲੋਕਾਂ ਤੇ ਡਰ ਪੈਦਾ ਹੋਏ ਹਨ। ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਸਮੇਂ ਹਰ ਪ੍ਰੀਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਗ਼ਰੀਬ ਲੋਕਾਂ ਨੂੰ 5-5 ਮਰਲੇ ਦੇ ਪਲਾਟ ਤੇ ਪੰਜਾਬ ਨੂੰ ਚਾਰ ਹਫ਼ਤੇ ‘ਚ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਆਈ ਸੱਤਾ ‘ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ| ਇਨ੍ਹਾਂ ਆਗੂਆਂ ਨੇ ਕਿਹਾ ਕਿ ਹਾਕਮ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਕਿਰਤੀ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਜਲੰਧਰ ‘ਚ ਹਜ਼ਾਰਾਂ ਕਿਰਤੀ ਲੋਕਾਂ ਦੀ ਸਭ ਤੋਂ ਵੱਡੀ ਮਹਾਂਰੈਲੀ ਕੀਤੀ ਜਾ ਰਹੀ ਹੈ ¢ ਇਸ ਮੌਕੇ ਡਾ. ਸਤਨਾਮ ਸਿੰਘ, ਸੁਰਜੀਤ ਸਿੰਘ, ਸਾਬ ਸਿੰਘ, ਸਰਵਨ ਸਿੰਘ, ਪਲਵਿੰਦਰ ਸਿੰਘ ਦੇਉ ਆਦਿ ਆਗ ਹਾਜ਼ਰ ਸਨ।