ਖਡੂਰ ਸਾਹਿਬ : ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਖਡੂਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ ਦੀ ਪ੍ਰਧਾਨਗੀ ਹੇਠ ਬਾਬਾ ਸਾਧੂ ਸਿੰਘ ਦੀ ਸਮਾਧ ‘ਤੇ ਹੋਈ | ਤਹਿਸੀਲ ਸਕੱਤਰ ਮਨਜੀਤ ਸਿੰਘ ਬੱਗੂਕੋਟ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਵਲੋਂ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਤਨਦੇਹੀ ਨਾਲ ਲਾਗੂ ਕਰਦਿਆਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ | ਉਨ੍ਹਾਂ ਦੱ ਸਿਆ ਕਿ ਖਡੂਰ ਸਾਹਿਬ ਵਿਖੇ ਤਹਿਸੀਲ ਦਫਤਰ ਵਿਚ ਫੈਲੇ ਭਿ੍ਸ਼ਟਾਚਾਰ ਅਤੇ ਰੋਜ਼ਮਰਾ ਕੰਮਾਂ ਲਈ ਹੁੰਦੀ ਆਮ ਲੋਕਾਂ ਤੇ ਕਿਸਾਨਾਂ ਦੀ ਖੱਜਲਖੁਆਰੀ ਖਿਲਾਫ 17 ਸਤੰਬਰ ਨੂੰ ਐਸ.ਡੀ.ਐਮ. ਦਫ਼ਤਰ ਸਾਹਮਣੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਨੇ ਕਿਸਾਨੀ, ਜਵਾਨੀ ਤੇ ਪਾਣੀ ਬਚਾਓ ਸੰਘਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਦਾਰਾ ਸਿੰਘ ਮੁੰਡਾਪਿੰਡ, ਨਰਿੰਦਰ ਸਿੰਘ ਤੁੜ, ਗੁਰਮੀਤ ਸਿੰਘ ਵੈਰੋਵਾਲ, ਸੁਰਜੀਤ ਸਿੰਘ, ਡਾ: ਪਰਮਜੀਤ ਸਿੰਘ ਕੋਟ ਮਹਿਤਾਬ, ਡਾ: ਅਜੈਬ ਸਿੰਘ ਜਹਾਂਗੀਰ, ਚੈਂਚਲ ਸਿੰਘ ਜਹਾਂਗੀਰ, ਸੁਖਵਿਦਰ ਸਿੰਘ, ਗੁਰਬਚਨ ਸਿੰਘ ਮੁਗਲਾਣੀ, ਕਰਮ ਸਿੰਘ ਤਖਤੂਚੱਕ, ਪਾਲ ਸਿੰਘ ਏਕਲਗੱਡਾ ਆਦਿ ਹਾਜ਼ਰ ਸਨ |